ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਐਸ. ਐਸ. ਚਾਹਲ ਨੂੰ ਅੱਜ ਵੇਲੇ ਭਾਰੀ ਠੇਸ ਪਹੁੰਚੀ, ਜਦੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਰਿੰਦਰਜੀਤ ਕੌਰ ਚਾਹਲ ਅਚਾਨਕ ਸਵੇਰੇ ਦਿਲ ਦਾ ਦੌਰਾ ਪੈਣ ਉਪਰੰਤ ਅਕਾਲ ਚਲਾਣਾ ਕਰ ਗਏ, ਉਹ ਕਰੀਬ 64 ਵਰ੍ਹਿਆਂ ਦੇ ਸਨ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ ਵਿਖੇ ਜਿਊਗ੍ਰਾਫ਼ੀ ਲੈਕਚਰਾਰ ਵਜੋਂ ਸੇਵਾਮੁਕਤ ਹੋਏ ਸਨ।ਜਿਨ੍ਹਾਂ ਦਾ ਅੰਤਿਮ ਸਸਕਾਰ 25 ਸੈਕਟਰ, ਚੰਡੀਗੜ੍ਹ ਵਿਖੇ ਕੀਤਾ ਗਿਆ।ਉਨ੍ਹਾਂ ਦੀ ਚਿਖਾ ਦੀ ਅਗਨੀ ਉਨ੍ਹਾਂ ਦੇ ਪਤੀ ਡਾ. ਚਾਹਲ ਨੇ ਦਿੱਤੀ।
ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਸੱਤਿਆਜੀਤ ਸਿੰਘ ਮਜੀਠੀਆ ਅਤੇ ਪ੍ਰੋ-ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਰਜਿਸਟਰਾਰ, ਸਮੂਹ ਡੀਨ, ਪ੍ਰੋਫੈਸਰ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਗੁਰੂ ਕਾ ਭਾਣਾ ਮੰਨਦਿਆਂ ਡਾ. ਚਾਹਲ ਨਾਲ ਦੁੱਖ ਦਾ ਇਜ਼ਹਾਰ ਕੀਤਾ।ਇਸ ਤੋਂ ਇਲਾਵਾ ਡਾ. ਚਾਹਲ ਨਾਲ ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਤੇ ਹੋਰਨਾਂ ਯੂਨੀਵਰਸਿਟੀ ਦੇ ਉੱਪ ਕੁਲਪਤੀ, ਪ੍ਰਿੰਸੀਪਲਜ਼, ਅਧਿਆਪਕਾਂ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਦੁਖ ਦੀ ਘੜੀ ’ਚ ਖ਼ਾਲਸਾ ਯੂਨੀਵਰਸਿਟੀ ਵਿਖੇ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਭੇਂਟ ਕਰਦਿਆਂ 2 ਮਿੰਟ ਦਾ ਮੋਨ ਵੀ ਰੱਖਿਆ ਗਿਆ, ਜਿਸ ’ਚ ਸਮੂਹ ਫੈਕਲਟੀਜ਼ ਦੇ ਡੀਨਜ਼ ਅਤੇ ਆਫ਼ਿਸਰਜ਼ ਨੇ ਡੀਨ ਅਕਾਦਮਿਕ ਡਾ. ਰਘਬੀਰ ਸਿੰਘ ਦੀ ਪ੍ਰਧਾਨਗੀ ’ਚ ਸੋਕ ਜਾਹਿਰ ਕੀਤਾ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media