Thursday, September 3, 2026

ਟੀ.ਬੀ ਦੇ ਮਰੀਜ਼ਾਂ ਦਾ ਘਰ-ਘਰ ਜਾ ਕੇ ਕੀਤਾ ਜਾਂਦਾ ਹੈ ਮੁਫਤ ਇਲਾਜ

ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਪਠਾਨਕੋਟ ਵਿਖ਼ੇ ਆਰ.ਐਨ.ਟੀ.ਸੀ.ਪੀ. ਪ੍ਰੋਗਰਾਮ ਤਹਿਤ ਟੈਕਨੀਕਲ ਅਪਰੇਸ਼ਨ ਗਇਡਲਾਈਨਜ ਦੀ ਮੈਡੀਕਲ ਅਫਸਰਾਂ ਦੀ ਟ੍ਰੇਨਿੰਗ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈ ਗਈ।PPN1302201711

ਜ਼ਿਲ੍ਹਾ ਟੀ.ਬੀ ਅਫਸਰ ਡਾ. ਦੀਪਕ ਮਨਹਾਸ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ 64 ਮੈਡੀਕਲ ਅਫਸਰ ਹਨ, ਜਿਨਾਂ ਦੇ 2 ਗਰੁਪ ਬਣਾ ਕੇ ਟ੍ਰੇਨਿੰਗ ਦਿੱਤੀ ਜਾਵੇਗੀ।ਇਸ ਟ੍ਰੇਨਿੰਗ ਵਿੱਚ ਟੀ.ਬੀ ਦੇ ਨਿਰੀਖ਼ਣ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਸਿਵਲ ਹਸਪਤਾਲ ਵਿੱਚ ਟੀ.ਬੀ ਦੇ ਸਾਰੇ ਟੈਸਟ ਮੁਫਤ ਕੀਤੇ ਜਾਂਦੇ ਹਨ।ਟੀ.ਬੀ ਦੇ ਮਰੀਜ਼ਾ ਦਾ ਘਰ-ਘਰ ਜਾ ਕੇ ਮੁਫਤ ਇਲਾਜ ਕੀਤਾ ਜਾਂਦਾ ਹੈ।ਇਸ ਟ੍ਰੇਨਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਵਿੰਦਰ ਠਾਕੁਰ,ਮਾਸ ਮੀਡੀਆ ਅਫਸਰ ਸ਼੍ਰੀਮਤੀ ਗੁਰਿੰਦਰ ਕੌਰ,ਸ਼੍ਰੀ ਜਤਿਨ ਕੁਮਾਰ ਆਦਿ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply