Saturday, September 26, 2026

ਪਿੰਡ ਠੱਕਰ ਸੰਧੂ ਵਿਖੇ ਮਨਾਇਆ ਭਾਈ ਮਰਦਾਨਾ ਜੀ ਦਾ ਜਨਮ ਦਿਹਾੜਾ

ਧਾਰੀਵਾਲ, 14 ਫਰਵਰੀ (ਪੰਜਾਬ ਪੋਸਟ- ਸੁੱਚਾ ਪਸਨਾਵਾਲ)- ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਰਜ਼ਿ.ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਠੱਕਰ ਸੰਧੂ ਵਿਖੇ ਵਿੱਚ ਭਾਈ ਮਰਦਾਨਾ ਜੀ ਦਾ 559ਵਾਂ ਜਨਮ ਦਿਹਾੜ੍ਹਾ ਸ਼ਰਧਾ ਪੂਰਵਕ ਮਨਾਇਆ ਗਿਆ।PPN1402201702

ਗੁਰਦੁਆਰਾ ਸਾਹਿਬ ਵਿਖੇ ਅਯੋਜਿਤ ਧਾਰਮਿਕ ਸਮਾਗਮ ਦੌਰਾਨ ਰਾਗੀ ਜਥਾ ਭਾਈ ਰਾਜਬੀਰ ਸਿੰਘ ਬੋਦਲ (ਹੁਸਿਆਰਪੁਰ) ਵਾਲੇ ਅਤੇ ਸਾਥੀ ਅਕਾਸ਼ਦੀਪ ਸਿੰਘ ਤੇ ਸ਼ਰਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਦੇ ਹਜੂਰੀ ਰਾਗੀ ਜਥਾ ਭਾਈ ਜ਼ੁਝਾਰ ਸਿੰਘ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ ਐਸ.ਜੀ.ਪੀ.ਸੀ ਨੇ ਭਾਈ ਮਰਦਾਨਾ ਜੀ ਦੀ ਜੀਵਨੀ `ਤੇ ਚਾਨਣਾ ਪਾਉਂਦਿਆਂ ਗੁਰਬਾਣੀ ਕਥਾ ਵਿਖਿਆਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਜੋਗਿੰਦਰ ਯਮਲਾ ਧਾਰੀਵਾਲ, ਕਵੀ ਬੱਲਾਂ ਵਾਲਾ ਆਦਿ ਨੇ ਵੀ ਸ੍ਰੀ ਗੁਰੂ ਨਾਨਕ ਅਤੇ ਭਾਈ ਮਰਦਾਨਾ ਜੀ ਦੀ ਜੀਵਨੀ ਨਾਲ ਸਬੰਧਿਤ ਧਾਰਮਿਕ ਗੀਤਾਂ ਦੁਆਰਾ ਸੰਗਤਾਂ ਨਿਹਾਲ ਕੀਤਾ। ਸਮਾਗਮ ਦੇ ਅੰਤ ਵਿੱਚ ਸੁਸਾਇਟੀ ਦੇ ਪ੍ਰਧਾਨ ਜੀਤਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੈਪਟਨ ਦੀਦਾਰ ਸਿੰਘ ਸਮੇਤ ਹੋਰ ਪ੍ਰਬੰਧਕ ਆਗੂਆਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਸੁਸਾਇਟੀ ਪੰਜਾਬ ਰਜ਼ਿ.ਦੇ ਪ੍ਰਧਾਨ ਜੀਤਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੈਪਟਨ ਦੀਦਾਰ ਸਿੰਘ, ਬਲਕਾਰ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ ਫਟਾਫਟ, ਬਲਦੇਵ ਸਿੰਘ ਕਾਦੀਆਂ, ਬਿਕਰਮਜੀਤ ਸਿੰਘ, ਲਾਡੀ, ਸਟੇਜ਼ ਸੈਕਟਰੀ ਸਤਨਾਮ ਸਿੰਘ, ਦਲਬੀਰ ਸਿੰਘ, ਗੁਲਜਾਰ ਸਿੰਘ, ਸਲੀਮ ਆਦਿ ਤੋਂ ਇਲਾਵਾ ਵੀ ਸੰਗਤਾਂ ਹਾਜਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply