Monday, March 23, 2026

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਕਮੇਟੀਆਂ ਤੇ ਟਰੱਸਟ ਮੁੱਖੀਆਂ ਨੂੰ ਪਹਿਰਾ ਲਾਉਣ ਦੇ ਆਦੇਸ਼

ਫਾਜ਼ਿਲਕਾ, 14 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) –    ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਸ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ, ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਟਰੱਸਟ ਮੁੱਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਦਿੱਤੇ ਹਨ।Isha Kalia Dc

ਇਹ ਹੁਕਮ 11 ਅਪ੍ਰੈਲ 2017 ਤੱਕ ਲਾਗੂ ਹੋਵੇਗਾ। ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਪਿੱਛਲੇ ਸਮੇਂ ਵਿਚ ਧਾਰਮਿਕ ਸਥਾਨਾਂ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ।ਇੰਨ੍ਹਾਂ ਕਾਰਨ ਇਲਾਕੇ ਵਿਚ ਤਣਾਅ ਪੈਦਾ ਹੋਣ ਦਾ ਡਰ ਸੀ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਹਾਲਤਾਂ ਵਿਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਫੌਰੀ ਤੌਰ ਤੇ ਚੁੱਕਣ ਦੀ ਜ਼ਰੂਰਤ ਹੈ।ਜਿਸ ਕਾਰਨ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply