Wednesday, September 30, 2026

ਸ਼੍ਰੋਮਣੀ ਕਮੇਟੀ ਮਨਾਏਗੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਧਰਮ ’ਚ ਪਰਪੱਕ ਤੇ ਨਿਸ਼ਕਾਮ ਸੇਵਾ ਦੇ ਧਾਰਨੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 16 ਫਰਵਰੀ ਦਿਨ ਵੀਰਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਏਗੀ।  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੇ ਦੱਸਿਆ ਕਿ ਬੀਬੀ ਭਾਨੀ ਜੀ ਜਿਨ੍ਹਾਂ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ, ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ, ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਾਤਾ ਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਾਦੀ ਜੀ ਹੋਣ ਦਾ ਮਾਣ ਪ੍ਰਾਪਤ ਹੈ, ਉਨ੍ਹਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 16 ਫਰਵਰੀ ਨੂੰ ਸਵੇਰੇ 9.30 ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸ਼ੁਭ ਦਿਹਾੜੇ ਤੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply