Sunday, October 4, 2026

ਆਪ ਸਰਕਾਰ ਆਉਣ `ਤੇ ਨਸ਼ਾ ਤਸਕਰਾਂ ਨੂੰ ਜੇਲ ਭੇਜਣ ਦਾ ਵਾਅਦਾ ਪੂਰਾ ਹੋਵੇਗਾ- ਸੁਰਸਿੰਘ

ਭਿਖੀਵਿੰਡ, 15 ਫਰਵਰੀ (ਪੰਜਾਬ ਪੋਸਟ- ਗੁਰਪ੍ਰਤਾਪ ਸਿੰਘ ਜੱਜ)- ਆਮ ਆਦਮੀ ਦੀ ਸਰਕਾਰ ਬਣਨ `ਤੇ ਜਨਤਾ ਨਾਲ ਕੀਤਾ ਹਰ ਵਾਅਦਾ ਪਹਿਲ ਦੇ ਅਧਾਰ `ਤੇ ਪੂਰਾ ਕੀਤਾ ਜਾਵੇਗਾ।ਇਹਨਾ ਸਬਦਾਂ ਦਾ ਪ੍ਰਗਟਾਵਾ ਜਸਬੀਰ ਸਿੰਘ ਸੁਰਸਿੰਘ ਜੋਨ ਇੰਚਾਰਜ ਲੋਕ ਸਭਾ ਹਲਕਾ ਖਡੂਰ ਸਹਿਬ ਨੇ ਕਰਦਿਆਂ ਕਿਹਾ ਕਿ ਉਹ ਹਲਕੇ ਦੀ ਸਮੂਹ ਜਨਤਾ ਦਾ ਧੰਨਵਾਦ ਕਰਦੇ ਹਾਂ, ਜਿਨਾਂ ਨੇ ਉਨਾਂ ਨੂੰ ਵੋਟ ਪਾਈ ਹੈ।ਉਨਾ ਕਿਹਾ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਰ ਜਗ੍ਹਾ ਰੱਖੀਆਂ ਈ.ਵੀ.ਐਮ ਮਸ਼ੀਨਾ ਦੀ ਪੂਰੀ ਚੋਕਸੀ ਨਾਲ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਮਸ਼ੀਨਾ ਨਾਲ ਛੇੜਛਾੜ ਨਾ ਕਰ ਸਕੇ।ਉਹਨਾ ਦਾਅਵਾ ਕੀਤਾ ਕਿ ਸਰਕਾਰ ਤਾਂ ਆਮ ਆਦਮੀ ਦੀ ਹੀ ਬਣੇਗੀ, ਕਿਉਕਿ ਲੋਕ ਕਾਂਗਰਸ ਤੇ ਅਕਾਲੀ ਦਲ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਸਭ ਨੇ ਵੋਟ ਆਮ ਆਦਮੀ ਦੇ ਉਮੀਦਵਾਰਾਂ ਨੂੰ ਹੀ ਪਾਈ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply