Tuesday, May 14, 2024

ਖ਼ਾਲਸਾ ਕਾਲਜ ਇੰਜੀ: ਐਂਡ ਟੈਕਨਾਲੋਜੀ ਦੇ ਵਿਦਿਆਰਥੀ ਦੀ ਸਿੰਚਾਈ ਵਿਭਾਗ ’ਚ ਐਸ.ਡੀ.ਓ ਵਜੋਂ ਹੋਈ ਚੋਣ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥੀ ਨੂੰ ਸਿੰਚਾਈ ਵਿਭਾਗ ਪੰਜਾਬ ’ਚ ਉਪ ਮੰਡਲ ਅਧਿਕਾਰੀ (ਐੱਸ. ਡੀ. ਓ.) ਵਜੋਂ ਚੁਣਿਆ ਗਿਆ ਹੈ।ਜਿਸ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਅਮਰਪਾਲ ਸਿੰਘ ਅਤੇ ਉਕਤ ਵਿਦਿਆਰਥੀ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਪ੍ਰਸਤੀ ਹੇਠ ਕਾਲਜ ਦੇ ਵਿਦਿਆਰਥੀ ਤਕਨੀਕ ’ਚ ਵਧੀਆ ਖੋਜ਼ਾਂ, ਵਿੱਦਿਆ, ਧਾਰਮਿਕ, ਖੇਡਾਂ ਅਤੇ ਹੋਰਨਾਂ ਗਤੀਵਿਧੀਆਂ ’ਚ ਸ਼ਾਨਦਾਰ ਉਪਲਬੱਧੀਆਂ ਹਾਸਲ ਕਰ ਰਹੇ ਹਨ। PPN1502201714
ਇਸ ਮੌਕੇ ਪ੍ਰਿੰ: ਡਾ. ਅਮਰਪਾਲ ਸਿੰਘ ਨੇ ਵਿਦਿਆਰਥੀ ਦਿਲਪ੍ਰੀਤ ਸਿੰਘ ਅਤੇ ਉਸਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਸ ਨੇ ਉਕਤ ਅਹੁੱਦਾ ਥਾਪਰ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਈ ਗਈ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਹਾਸਲ ਕੀਤਾ ਹੈ।ਉਨ੍ਹਾਂ ਇਸ ਮੌਕੇ ਕਿਹਾ ਕਿ ਗਵਰਨਿੰਗ ਕੌਂਸਲ ਵੱਲੋਂ ਮਿੱਥੇ ਟੀਚੇ ਮੁਤਾਬਕ ਅਤੇ ਭਰਪੂਰ ਸਹਿਯੋਗ ਸਦਕਾ ਵਿਦਿਆਰਥੀਆਂ ਦੀ ਹਰੇਕ ਜਰੂਰਤ ਨੂੰ ਧਿਆਨ ਰੱਖਦਿਆਂ ਹਰ ਪ੍ਰਕਾਰ ਦੀ ਸੁਵਿਧਾ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਉਹ ਸਮੇਂ ਦੇ ਹਾਣ ਦੇ ਬਣ ਸਕਣ।

Check Also

ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ …

Leave a Reply