Tuesday, May 14, 2024

ਕੰਨਿਆ ਸਕੂਲ ਵਿਖੇ ਪੇਪਰਾਂ ਮੌਕੇ ਸ੍ਰੀ ਸੁਖਮਣੀ ਸਾਹਿਬ ਪਾਠ ਦੇ ਭੋਗ ਪਾਏ

ਪੱਟੀ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) –  ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਪੱਟੀ ਵਿਖੇ ਬੱਚਿਆਂ ਦੇ ਸਲਾਨਾ ਇਮਤਿਹਾਨਾਂ ਵਿਚ ਸਫਲਤਾ ਲਈ ਸ੍ਰੀ ਸੁਖਮਣੀ ਸਾਹਿਬ ਪਾਠ ਦੇ ਭੋਗ ਪਾਏ ਗਏ।

U

ਉਪਰੰਤ ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਭਗਤ ਨਾਮਦੇਵ ਪੱਟੀ ਦੇ ਮੈਬਰਾਂ ਵੱਲੋਂ ਵਿਦਿਆਰਥਣਾਂ ਨਾਲ ਮਿਲ ਕੇ ਅੰਮ੍ਰਿਤ ਮਈ ਬਾਣੀ ਦਾ ਕੀਰਤਨ ਕੀਤਾ। ਸਕੂਲ ਦੇ ਪ੍ਰਿ੍ਹੰ: ਮੁਕੇਸ਼ ਚੰਦਰ ਜੋਸ਼ੀ ਨੇ ਵਿਦਿਆਰਥਣਾਂ ਨੂੰ ਨੈਤਿਕ ਕਦਰਾਂ ਕੀਮਤਾਂ ਦਾ ਪਾਲਣਾ ਕਰਨ ਦੀ ਪ੍ਰੇਰਣਾ ਅਤੇ ਬੱਚਿਆਂ ਨੂੰ ਮਾਤਾ-ਪਿਤਾ ਦੇ ਆਗਿਆਕਾਰੀ ਬਣਨ ਤੇ ਵਿਦਿਆਰਥੀਆਂ ਨੂੰ ਪੇਪਰਾਂ ਵਿਚ ਸਖਤ ਮਿਹਨਤ ਕਰਨ ਲਈ ਉਤਸ਼ਾਹਤ ਕੀਤਾ।

U

ਪ੍ਰਿੰ: ਜੋਸ਼ੀ ਨੇ ਵਿਦਿਆਰਥਣਾਂ ਨੂੰ ਗੁਰੁ ਸਾਹਿਬਾਨ ਦੇ ਦੱਸੇ ਮਾਰਗ ਅਨੁਸਾਰ ਚਲਣ ਲਈ ਪ੍ਰੇਰਿਤ ਕੀਤਾ। ਕੌਸਲਰ ਰਾਜਨਪ੍ਰੀਤ ਸਿੰਘ ਨੇ ਸਕੂਲ ਦੀਆਂ ਵਿਦਿਆਰਥਣਾਂ ਦੇ ਇਮਤਹਾਨਾਂ ਵਿਚ ਸਫਲਤਾ ਲਈ ਉਜਵਲ ਭੱਵਿਖ ਲਈ ਕਾਮਨਾ ਕੀਤੀ।ਇਸ ਮੌਕੇ ਪ੍ਰਿੰ: ਰਜ਼ਨੀਸ਼ ਕੁਮਾਰ, ਸੁਦੇਸ਼ ਸ਼ਾਸਤਰੀ, ਕੌਸਲਰ ਰਾਜਨਪ੍ਰੀਤ ਸਿੰਘ, ਸਵਿੰਦਰ ਕੌਰ, ਸੁਖਬੀਰ ਕੌਰ, ਮਨਜੀਤ ਕੌਰ, ਹਰਪ੍ਰੀਤ ਕੌਰ, ਨਵਪ੍ਰੀਤ ਕੌਰ ਸੁਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ, ਹਰਜੀਤ ਸਿੰਘ, ਹਰਦੀਪ ਸਿੰਘ, ਉਜਲਦੀਦਾਰ ਸਿੰਘ, ਅਨੀਤਾ ਕੁਮਾਰੀ, ਰਵੀ ਸ਼ਰਮਾ, ਸਵਿੰਦਰ ਕੌਰ ਆਦਿ ਹੋਰ ਹਾਜ਼ਰ ਸਨ।

Check Also

ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ …

Leave a Reply