ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਡੀ ਵਾਰਮਿੰਗ ਡੇਅ ਮੌਕੇ ਅੱਜ ਫਾਜ਼ਿਲਕਾ ਉਪਮੰਡਲ ਦੇ ਪਿੰਡ ਸੈਦੇਕੇ ਉਤਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ ਗਈਆਂ।ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ਼ ਰਾਜੀਵ ਚਗਤੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਮੁਤਾਬਕ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੁਆਉਣ ਲਈ ਅੱਜ ਮਨਾਏ ਜਾ ਰਹੇ ਡੀ ਵਾਰਮਿੰਗ ਡੇ ਮੌਕੇ ਸਕੂਲ ਦੇ 1 ਤੋਂ 19 ਸਾਲ ਤੱਕ ਦੇ ਸਾਰਿਆਂ ਬੱਚਿਆਂ ਨੂੰ ਅਲਬੇਂਡਾਜੋਲ ਦੀਆਂ ਗੋਲੀਆਂ ਖੁਆਈਆਂ ਗਈਆਂ ਹਨ। ਇਸ ਤੋਂ ਇਲਾਵਾ ਸਕੂਲ ਦੇ ਬੱਚਿਆਂ ਨੇ ਆਪਣੇ ਘਰ ਅਤੇ ਘਰ ਦੇ ਆਲੇ ਦੁਆਲੇ ਦੀ ਥਾਂ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਤਾਕਿ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਸਕੂਲ ਅਧਿਆਪਕ ਸੁਖਪਾਲ ਰਾਣੀ, ਸੁਦੇਸ਼ ਰਾਣੀ ਅਤੇ ਸੁਮਨ ਰਾਣੀ ਨੇ ਸਹਿਯੋਗ ਕੀਤਾ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media