Wednesday, March 25, 2026

ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ

PPN1502201726ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸੀਨੀਅਰ ਮੈਡੀਕਲ ਅਧਿਕਾਰੀ ਡਾ. ਬਬੀਤਾ ਦੀ ਅਗਵਾਈ ਵਿਚ ਅੱਜ ਪੀਐਚਸੀ ਜੰਡ ਵਾਲਾ ਭੀਮੇਸ਼ਾਹ ਵਿਚ ਡੀ ਵਾਰਮਿੰਗ ਡੇ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਡਾ. ਰਾਜਨ ਟੁਟੇਜਾ ਅਤੇ ਡਾ. ਸੁਰਜੀਤ ਨੇ ਡੀ ਵਾਰਮਿੰਗ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਸੀਨੀਅਰ ਮੈਡੀਕਲ ਅਧਿਕਾਰੀ ਡਾ. ਬਬੀਤਾ ਨੇ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ।ਐਸ.ਆਈ. ਸੁਮਨ ਕੁਮਾਰ ਅਤੇ ਬੀਈਈ ਮੈਡਮ ਪੂਜਾ ਨੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੇ ਕਾਰਨ ਹੋਣ ਵਾਲੇ ਰੋਗਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਲਬੈਂਡਾਜੋਲ ਦੀਆਂ ਗੋਲੀਆਂ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਪੂਰੇ ਬਲਾਕ ਵਿਚ ਬੱਚਿਆਂ ਨੂੰ ਖੁਆਈਆਂ ਜਾ ਰਹੀਆਂ ਹਨ।ਇਸ ਮੌਕੇ ਮੈਡਮ ਆਸ਼ਾ, ਤਰਨਜੀਤ ਅਤੇ ਸੁਰੇਸ਼ ਕੁਮਾਰ, ਜਸਪਾਲ ਸਿੰਘ, ਲਖਵਿੰਦਰ ਸਿੰਘ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply