ਜੰਡਿਆਲਾ ਗੁਰੂ, 16 ਫਰਵਰੀ (ਹਰਿੰਦਰ ਪਾਲ ਸਿੰਘ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਇੱਕ ਪ੍ਰੈਸ ਮਿਲਣੀ ਦੌਰਾਨ ਦੱਸਿਆ ਹੈ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਪ੍ਰਸ਼ਾਸ਼ਨ ਦੇ ਢਿੱਲੇ ਪ੍ਰਬੰਧਾਂ ਦੀ ਪੋਲ ਖੁੱਲ ਗਈ ਹੈ।ਉਨਾਂ ਦੱਸਿਆ ਕਿ ਜ਼ਿਆਦਾਤਰ ਕਰਮਚਾਰੀਆਂ ਨੂੰ ਚੋਣਾਂ ਦੌਰਾਨ ਅਧਿਕਾਰੀਆਂ ਵੱਲੋਂ ਖਾਣਾ ਨਹੀ ਦਿੱਤਾ ਗਿਆ।ਜਿਥੇ ਖਾਣਾ ਦਿੱਤਾ ਗਿਆ, ਉਹ ਬਾਸੀ ਤੇ ਠੰਡਾ ਸੀ। ਲਾਹੌਰੀਆ ਨੇ ਦੱਸਿਆ ਕਿ ਕਈ ਚੋਣ ਹਲਕਿਆਂ ਵਿੱਚ ਕਰਮਚਾਰੀਆਂ ਨੂੰ ਚੋਣ ਮਿਹਨਤਾਨਾਂ ਨਹੀ ਮਿਲਿਆ।ਉਨਾਂ ਅਧਿਕਾਰੀਆਂ ਵਲੋਂ ਕਰਮਚਾਰੀਆਂ ਨਾਲ ਕੀਤੇ ਇਸ ਸ਼ੋਸ਼ਣ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਖਿਲਾਫ ਬਣਦੀ ਕਰਵਾਈ ਕੀਤੀ ਜਾਵੇ। ਇਸ ਮੌਕੇ ਪ੍ਰਮਬੀਰ ਸਿੰਘ ਵੇਰਕਾ, ਹਰਦਿਆਲ ਸਿੰਘ ਭੱਟੀ, ਹਰਪ੍ਰੀਤ ਸਿੰਘ ਪਰਮਾਰ, ਭੁਪਿੰਦਰ ਸਿੰਘ ਠੱਠੀ, ਨਵਦੀਪ ਸਿੰਘ ਵਿਰਕ, ਸਰਬਜੀਤ ਮਲਕਪੁਰ, ਗੁਰਭੇਜ ਸਿੰਘ ਮੱਲੀ, ਸੁਰਿੰਦਰ ਸਿੰਘ ਬਾਠ, ਰਾਜਨ ਸ਼ਰਮਾ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media