ਬਠਿੰਡਾ, 17 ਫਰਵਰੀ (ਪੰਜਾਬ ਪੋਸਟ ਬਿਊਰੋ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਮਹਾਨ ਕੀਰਤਨ ਦਰਬਾਰ ਅਤੇ ਗੁਰਮਤਿ ਵਿਚਾਰ ਸਮਾਗਮ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਰਨਾਂ ਦੀ ਛੋਹ ਪ੍ਰਾਪਤ ਪਾਤਸ਼ਾਹੀ ਦਸਵੀਂ ਕਿਲ੍ਹਾ ਮੁਬਾਰਕ ਵਿਖੇ 19 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਭਾਈ ਘਨ੍ਹੱਈਆ ਜੀ ਸੇਵਕ ਦਲ ਅਤੇ ਕਬਾੜ ਯੂਨੀਅਨ ਬਠਿੰਡਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਭਾਈ ਗੁਰਸ਼ਰਨ ਸਿੰਘ ਜੀ ਦਾ ਰਾਗੀ ਜੱਥਾ ਲੁਧਿਆਣਾ ਅਤੇ ਭਾਈ ਕੰਵਲਪ੍ਰੀਤ ਸਿੰਘ ਹਜ਼ੂਰੀ ਰਾਗੀ ਜੱਥਾ ਕਿਲ੍ਹਾ ਮੁਬਾਰਕ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਦੇ ਰੂਹਾਨੀ ਸਬਦ ਕੀਰਤਨ ਨਾਲ ਨਿਹਾਲ ਕਰਨਗੇ।ਸਮਾਗਮ ਦੀ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media