ਫਾਜ਼ਿਲਕਾ, 17 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਸਰਕਾਰੀ ਐਮ.ਆਰ.ਕਾਲਜ ਦੇ ਵਿਦਿਆਰਥੀਆਂ ਵੱਲੋਂ ਵਧੀਆਂ ਹੋਈਆਂ ਨੂੰ ਲੈਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਇੱਕ ਮੀਟਿੰਗ ਕੀਤੀ ਗਈ।
ਵਿਦਿਆਰਥੀਆਂ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਸੂਬਾਈ ਆਗੂ ਗਗਨ ਸੰਗਰਾਮੀ ਅਤੇ ਜ਼ਿਲ੍ਹਾ ਆਗੂ ਸਤਨਾਮ ਘੱਲੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਕੈਡਲ ਮਾਰਚ ਕੱਢਿਆ ਜਾਵੇਗਾ ਅਤੇ ਵਧੀਆਂ ਹੋਈਆਂ ਫੀਸਾਂ ਦਾ ਬਾਈਕਾਟ ਕੀਤਾ ਜਾਵੇਗਾ। ਵਿਦਿਆਰਥੀ ਆਗੁ ਨੇ ਕਿਹਾ ਕਿ ਉਹ ਵਧੀਆਂ ਹੋਈਆਂ ਫੀਸਾਂ ਬਿਲਕੁਲ ਨਹੀਂ ਭਰਨਗੇ ਅਤੇ ਵਧੀਆਂ ਹੋਈਆਂ ਫੀਸਾਂ ਦਾ ਬਾਇਕਾਟ ਕੀਤਾ ਗਿਆ ਹੈ। ਇਸ ਸੰਘਰਸ਼ ਦੇ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਬੱਚਿਆਂ ਦੇ ਮਾਪਿਆਂ ਨੂੰ ਨਾਲ ਲੈਕੇ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਜੇਕਰ ਮਾਮਲੇ ਨੂੰ ਹੱਲ ਨਾ ਕੀਤਾ ਗਿਆ ਤਾਂ ਵਿਦਿਆਰਥੀਆਂ ਦਾ ਸੰਘਰਸ਼ ਕੋਈ ਵੀ ਰੂਪ ਲੈ ਸਕਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਐਮ.ਆਰਞ ਕਾਲਜ ਭਾਰਤ ਪਾਕਿਸਤਾਨ ਵੰਡ ਤੋਂ ਪਹਿਲਾਂ ਦਾ ਕਾਲਜ ਹੈ ਪਰ ਹਾਲੇ ਤੱਕ ਇਸ ਦੀ ਹਾਲਤ ਤਰਸ਼ਯੋਗ ਬਣੀ ਹੋਈ ਹੈ।ਦੂਸਰੇ ਪਾਸੇ ਵਿਦਿਆਰਥੀਆਂ ਤੋਂ ਮਨਮਾਨੀਆਂ ਫੀਸਾਂ ਵਸੂਲ ਕਰਕੇ ਉਨ੍ਹਾਂ ਨੂੰ ਪੜ੍ਹਾਈ ਤੋਂ ਦੂਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਮਾਮਲੇ ਦਾ ਹੱਲ ਨਾ ਕੀਤਾ ਗਿਆ ਤਾਂ ਹਜ਼ਾਰਾਂ ਵਿਦਿਆਰਥੀ ਪੜ੍ਹਾਈ ਛੱਡਣ ਲਈ ਮਜ਼ਬੂਰ ਹੋਣਗੇ। ਇਸ ਮੌਕੇ ਹਰਦੀਪ ਕੋਟਲਾ, ਮੁਕੇਸ਼ ਕੁਮਾਰ, ਸ਼ਿਲਪਾ ਰਾਣੀ, ਅਨੂੰ ਖੰਨਾ, ਜੋਤੀ ਰਾਣੀ, ਰਜੇਸ਼ ਕੁਮਾਰ, ਸ਼ੀਨੂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Punjab Post Daily Online Newspaper & Print Media