ਜੰਡਿਆਲਾ ਗੁਰੂ, 17 ਫ਼ਰਵਰੀ (ਹਰਿੰਦਰ ਪਾਲ ਸਿੰਘ)- ਗ੍ਰੇਸ ਪਬਲਿਕ ਸਕੂਲ ਵਿੱਖੇ 10+2 ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।ਸ਼੍ਰੀਮਤੀ ਸੁਰਿੰਦਰਜੀਤ ਕੌਰ ਨੇ ਕੇਕ ਕੱਟਣ ਦੀ ਰਸਮ ਅਦਾ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।
ਇਸ ਪ੍ਰੋਗਰਾਮ ਵਿੱਚ 10+1ਅਤੇ 10+2 ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।10+2 ਦੇ ਵਿਦਿਆਰਥੀਆਂ ਨੇ ਸਕੂਲ ਦੀਆਂ ਮਿੱਠੀਆਂ ਯਾਦਾਂ ਨੂੰ ਸਾਰਿਆਂ ਨਾਲ ਸਾਂਝਾ ਕੀਤਾ।ਇਸ ਮੌਕੇ ਮੁਸਕਾਨਦੀਪ ਕੌਰ ਨੂੰ ਮਿਸ ਜੀ.ਪੀ.ਐਸ, ਪਵਨਦੀਪ ਸਿੰਘ ਨੂੰ ਮਿਸਟਰ ਜੀ.ਪੀ.ਐਸ, ਹਰਲੀਨ ਕੌਰ ਨੂੰ ਮਿਸ ਫੇਅਰਵੈੱਲ ਅਤੇ ਮਨਵੀਤ ਸਿੰਘ ਨੂੰ ਮਿਸਟਰ ਫੇਅਰਵੈਲ ਚੁਣਿਆ ਗਿਆ।ਇਸ ਮੌਕੇ ਡਾਕਟਰ ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਬੱਚਿਆਂ ਦੇ ਚੰਗੇ ਭਵਿੱਖ ਵਾਸਤੇ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media