ਬਠਿੰਡਾ, 18 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜਿਲਾ ਬਠਿੰਡਾ ਦੀ ਅਕਾਲੀ ਦਲ ਦੀ ਯੂਥ ਜੱਥੇਬੰਦੀ ਵਿੱਚ ਨਵੇਂ ਅਹੁੱਦੇਦਾਰਾਂ ਦੀ ਚੋਣ ਮੌਕੇ ਜਿਲਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਯੂਥ ਜੱਥੇਬੰਦੀ ਨੈ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਲਈ ਰੀੜ ਦੀ ਹੱਡੀ ਵਾਂਗ ਕੰਮ ਕਰਦਿਆਂ ਹਰ ਮੌਕੇ ਅੱਗੇ ਆ ਕੇ ਪਾਰਟੀ ਲਈ ਸੰਘਰਸ਼ ਕੀਤਾ ਹੈ ਤੇ ਵਿਧਾਨ ਸਭਾ ਚੋਣਾਂ 2017 ਵਿੱਚ ਵੀ ਯੂਥ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਵੱਲੋ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਈ ਗਈ ਹੈ।ਇਸ ਸਮੇਂ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਕਾਲੋਕੇ ਦੇ ਹੋਣਹਾਰ ਸਪੁੱਤਰ ਰੁਪਿੰਦਰ ਸਿੰਘ ਕਾਲੋਕੇ ਨੂੰ ਯੂਥ ਅਕਾਲੀ ਦਲ ਦਾ ਜਿਲਾ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੱਥੇਬੰਦੀ ਦਾ ਵਿਸਥਾਰ ਕਰਦਿਆਂ ਨਵੇਂ ਅਹੁੱਦੇਦਾਰ ਨਿਯੁਕਤ ਕੀਤੇ ਜਾਣਗੇ।ਇਸ ਮੌਕੇ ਪਿੰਡ ਦੀ ਸਮੂੱਚੀ ਜੱਥੇਬੰਦੀ ਤੋਂ ਇਲਾਵਾ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ, ਉੱਪ ਚੇਅਰਮੈਨ ਪਰਮਜੀਤ ਕਾਕਾ ਸਿੱਧੂ, ਬੂਟਾ ਸਿੰਘ ਭਾਈਰੁਪਾ, ਹਰਮੀਤ ਸਿੰਘ ਜੰਡਾ ਵਾਲਾ, ਸੰਦੀਪ ਸਿੰਘ ਜੰਡਾਵਾਲਾ, ਨਰਦੇਵ ਭਾਈਰੁਪਾ, ਐਡਵੋਕੇਟ ਅਮਰਜੀਤ ਸਿੰਘ ਭੁੱਲਰ ਆਦਿ ਹਾਜਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media