Tuesday, June 23, 2026

ਨੋਟਬੰਦੀ ਤੋਂ ਦੁੱਖੀ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ, 18 ਫਰਵਰੀ (ਅਵਤਾਰ ਸਿੰਘ ਕੈਂਥ)- ਨੋਟਬੰਦੀ ਤੋਂ ਬਾਅਦ ਸਬਜ਼ੀ ਕਾਸ਼ਤਕਾਰਾਂ `ਤੇ ਆਏ ਆਰਥਿਕ ਮੰਦਵਾੜੇ ਦੇ ਚੱਲਦਿਆਂ ਮਾਨਸਿਕ ਤੌਰ `ਤੇ ਪ੍ਰੇਸ਼ਾਨ ਇਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।ਸਥਾਨਕ ਸਰਕਾਰੀ ਹਸਪਤਾਲ ਵਿਖੇ ਮ੍ਰਿਤਕ ਕਿਸਾਨ ਦੇ ਭਰਾ ਮੱਖਣ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਸਿਆ ਕਿ ਉਸ ਦਾ ਭਰਾ ਜਗਦੇਵ ਸਿੰਘ (48) ਪੁੱਤਰ ਸ਼ੀਨਾ ਸਿੰਘ ਪਿੰਡ ਝੁੰਬਾ ਥਾਣਾ ਨੰਦਗੜ੍ਹ ਨੇ 10 ਕਿਲਿਆਂ ਵਿਚ ਆਲੂ ਦੀ ਫਸ਼ਲ ਬੀਜੀ ਸੀ, ਪਰ ਨੋਟਬੰਦੀ ਤੋਂ ਬਾਅਦ ਸਬਜ਼ੀਆਂ ਦੇ ਮੁੱਲ ਵਿਚ ਆਈ ਗਿਰਾਵਟ ਕਾਰਨ ਆਲੂ ਦੀ ਫ਼ਸਲ ਦਾ ਪੂਰਾ ਮੁੱਲ ਨਾ ਮਿਲਣ ਕਾਰਨ ਉਸ ਦਾ ਭਰਾ ਮਾਨਸਿਕ ਤੌਰ `ਤੇ ਪ੍ਰੇਸ਼ਾਨ ਰਹਿਣ ਲੱਗ ਪਿਆ।ਜਿਸ ਦਾ ਇਲਾਜ ਚੱਲ ਰਿਹਾ ਸੀ।ਮ੍ਰਿਤਕ ਦੇ ਭਰਾ ਦੇ ਦੱਸਣ ਅਨੁਸਾਰ ਬੀਤੀ ਰਾਤ ਜਗਦੇਵ ਸਿੰਘ ਨੇ ਪ੍ਰੇਸ਼ਾਨੀ ਦੀ ਹਾਲਤ ਵਿਚ ਜਹਿਰੀਲੀ ਦਵਾਈ ਪੀ ਲਈ।ਪਰਿਵਾਰ ਵਾਲਿਆਂ ਨੇ ਉਸ ਨੂੰ ਸਥਾਨਕ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦਸਿਆ ਮ੍ਰਿਤਕ ਦੇ ਭਰਾ ਦੇ ਬਿਆਨਾਂ `ਤੇ ਧਾਰਾ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply