ਚੌਂਕ ਮਹਿਤਾ, 18 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਅਕੈਡਮੀ ਵਿਖੇ ਪਿਛਲੇ ਕੁੱਝ ਰੋਜ ਤੋਂ ਚੱਲ ਰਹੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ 16 ਫਰਵਰੀ ਨੂੰ ਪਾਏ ਗਏ ਅਤੇ ਅਦਾਰੇ ਦੀ ਚੜ੍ਹਦੀ ਕਲ੍ਹਾ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ।ਸਕੂਲੀ ਬੱਚਿਆਂ ਨੇ ਅਕਾਲ ਪੁਰਖ ਦੀ ਉਸਤਤ ਵਿੱਚ ਸ਼ਬਦ ਗਾਇਨ ਕੀਤੇ।ਗਿਆਨੀ ਹਰਨਾਮ ਸਿੰਘ ਖਾਲਸਾ ਨੇ ਬੱਚਿਆਂ ਨੂੰ ਜਿੰਦਗੀ ਵਿੱਚ ਤਰੱਕੀ ਕਰਨ ਲਈ ਪ੍ਰੇਰਣਾ ਦਿੱਤੀ। ਇਸ ਮੋਕੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਬਾਜ ਸਿੰਘ, ਕਾਲਜ ਸੁਪਰਡੈਂਟ ਮੈਡਮ ਕੁਲਦੀਪ ਕੌਰ, ਗੁਰਦੀਪ ਸਿੰਘ (ਡੀ.ਪੀ), ਕੋਚ ਹਰਭਜਨ ਸਿੰਘ ਰੰਧਾਵਾ, ਕੋਚ ਬਲਜਿੰਦਰ ਸਿੰਘ ਰੰਧਾਵਾ, ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media