ਬਟਾਲਾ, 19 ਫਰਵਰੀ (ਨਰਿੰਦਰ ਬਰਨਾਲ)- ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਮਿਤੀ 20 ਫਰਵਰੀ ਤੋਂ ਅੱਠਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ ਜਿਸ ਸਬੰਧ ਵਿੱਚ ਸਰਕਾਰੀ ਮਿਡਲ ਸਕੂਲ ਗੁਜ਼ਰਪੁਰਾ ਵਿਖੇ ਸਕੂਲ ਇੰਚਾਰਜ਼ ਰਵਿੰਦਰਜੀਤ ਸਿੰਘ ਪੰਨੂ ਦੀ ਅਗਵਾਈ ਹੇਠ ਸਕੂਲ ਅਧਿਆਪਕਾਂ ਵੱਲੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਇੰਚਾਰਜ਼ ਰਵਿੰਦਰਜੀਤ ਸਿੰਘ ਪੰਨੂ ਨੇ ਦੱਸਿਆ ਕਿ ਵਿਦਿਆ ਅਜਿਹਾ ਧੰਨ ਹੈ ਜੋ ਕਦੇ ਵੀ ਚੋਰੀ ਨਹੀਂ ਹੋ ਜਾ ਸਕਦਾ।
ਇਸ ਲਈ ਸਭ ਵਿਦਿਆਰਥੀਆਂ ਨੂੰ ਵੱਧ ਚੜ ਕੇ ਮਿਹਨਤ ਕਰਨੀ ਚਾਹੀਦੀ ਹੈ। ਉਹਨਾਂ ਵਿਦਿਆਰਥੀਆਂ ਨੂੰ ਨਕਲ ਰਹਿਤ ਪ੍ਰੀਖਿਆ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਕਲ ਕਰਨ ਵਾਲਾ ਵਿਦਿਆਰਥੀ ਅੱਜ ਦੇ ਮੁਕਾਬਲੇਬਾਜ਼ੀ ਦੇ ਯੁੱਗ ਵਿੱਚ ਕਦੇ ਵੀ ਸਫਲ ਨਹੀਂ ਹੋ ਸਕਦਾ ਇਸ ਲਈ ਆਪਣੇ ਚੰਗੇ ਭਵਿੱਖ ਅਤੇ ਸਹੀ ਸਮਾਜ ਦੀ ਸਿਰਜਣਾ ਕਰਨ ਲਈ ਹਰੇਕ ਵਿਦਿਆਰਥੀ ਨੂੰ ਨਕਲ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਇਸ ਦੌਰਾਨ ਵਿਦਿਆਰਥੀਆਂ ਵੱਲੋਂ ਹੋਰ ਵਧੇਰੇ ਮਿਹਨਤ ਕਰਨ ਅਤੇ ਵੱਧ ਤੋਂ ਵੱਧ ਅੰਕ ਲੈ ਕੇ ਪਾਸ ਹੋਣ ਦਾ ਅਹਿਦ ਕੀਤਾ ਗਿਆ।ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਗੀਤ, ਕਵਿਤਾ, ਸਕਿੱਟਾਂ ਪੇਸ਼ ਕੀਤੀਆਂ ਗਈਆਂ।ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਸਿਕੂਲ ਇੰਚਾਰਜ਼ ਰਵਿੰਦਰਜੀਤ ਸਿੰਘ ਪੰਨੂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਵਿਦਾਇਗੀ ਪ੍ਰੋਗਰਾਮ ਵਿੱਚ ਮੈਡਮ ਦਲਜੀਤ ਕੌਰ ਸੰਧੂ, ਮੈਡਮ ਵੀਰ ਕੌਰ, ਮੈਡਮ ਮੀਨਾ ਸ਼ਰਮਾ, ਮੈਡਮ ਪ੍ਰਭਜੋਤ ਕੌਰ, ਮਾਸਟਰ ਕਰਨੈਲ ਸਿੰਘ, ਸ਼ਰਨਜੀਤ ਕੁਮਾਰ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media