ਬਠਿੰਡਾ, 19 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪਟਿਆਲਾ ਤੋਂ ਸ਼ਿਵ ਸੈਨਾ ਦੇ ਪ੍ਰਧਾਨ ਪਵਨ ਗੁਪਤਾ ਨੇ ਆਪਣੇ ਸਾਥੀਆਂ ਨਾਲ ਬਠਿੰਡਾ ਪ੍ਰੈਸ ਕਲੱਬ ਵਿਚ ਕਾਨਫਰੰਸ ਕਰਦਿਆਂ ਕਿਹਾ ਕਿ ਅੱਤਵਾਦ ਨੇ ਫਿਰ ਸਿਰ ਚੁੱਕਣਾ ਸ਼ੁਰੂ ਕਰ ਦਿੱਤਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਸੈਨਾ ਦੇ ਚੀਫ਼ ਵਲੋਂ ਜੋ ਕਸ਼ਮੀਰ ਬਾਰੇ ਬਿਆਨ ਦਿੱਤਾ ਗਿਆ ਹੈ, ਉਸ ਦਾ ਉਹ ਸੁਆਗਤ ਕਰਦੇ ਹਨ।ਉਨ੍ਹਾਂ ਨੇ ਗੈਂਗਸਟਰਾਂ ਦੀ ਵੱਧ ਰਹੀ ਗਿਣਤੀ ’ਤੇ ਵੀ ਚਿੰਤਾ ਪ੍ਰਗਟ ਕੀਤੀ, ਜਿੰਨਾਂ ਵਲੋਂ ਦਿਨੋ ਦਿਨ ਸ਼ਰੇਆਮ ਕਤਲ ਕੀਤੇ ਜਾ ਰਹੇ।ਉਨਾਂ ਨੇ ਅਪੀਲ ਕੀਤੀ ਕਿ ਅਜਿਹੇ ਗੈਂਗਸਟਰਾਂ `ਤੇ ਡੀ.ਜੀ.ਪੀ ਜਲਦ ਨਕੇਲ ਪਾਉਣ।ਪਵਨ ਗੁਪਤਾ ਨੇ ਦੋਸ਼ ਲਾਇਆ ਕਿ ਗੈਂਗਸਟਰਾਂ ਦੇ ਸਬੰਧ ਅੱਤਵਾਦ ਭਾਵ ਕਿ ਖਾਲਸਤਾਨੀਆਂ ਨਾਲ ਵੱਧ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਰਾਜਸੀ ਪਾਰਟੀਆਂ ਵਲੋਂ ਵੀ ਉਨ੍ਹਾਂ ਦੇ ਸਬੰਧਾਂ ਬਾਰੇ ਚਿੰਤਾ ਪ੍ਰਗਟਾਉਂਦਿਆਂ ਮੋਗਾ ਵਿਚ ਆਮ ਪਾਰਟੀ ਦੇ ਅਰਵਿੰਦ ਕੇਜਰੀਵਾਲ ਦੇ ਖਾਲਸਤਾਨੀ ਨੂੰ ਮਿਲਣ `ਤੇ ਨਿਸ਼ਾਨਾ ਕੱਸਿਆ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾ ਕਿਹਾ ਕਿ ਲੋਕਾਂ ਦਾ ਸਹਿਯੋਗ ਮਿਲਣਾ ਸ਼ੁਰੂ ਹੋ ਗਿਆ ਤਾਂ ਉਹ ਵੀ ਇਕ ਨਵੀਂ ਪਾਰਟੀ ਦੇ ਤੌਰ ’ਤੇ ਉਭਰ ਕੇ ਸਾਹਮਣੇ ਆਉਣਗੇ ਜਿਵੇਂ ਮਹਾਂਰਾਸ਼ਟਰ ਵਿਚ ਸਿਵ ਸੈਨਾ ਦਾ ਬੋਲਬਾਲਾ ਹੈ। ਇਸ ਮੌਕੇ ਉਨ੍ਹਾ ਨਾਲ ਅਮਿਤ ਘਈ ,ਸੁਸ਼ੀਲ ਜਿੰਦਲ, ਸੁਖਚੈਨ ਭਾਗਵਰ ਅਤੇ ਰਾਮਬਚਨ ਰਾਏ ਆਦਿ ਸ਼ਾਮਲ ਸਨ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media