ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋਂ ਟਰਸੱਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਲੋਂ ਗਰੀਬ, ਵਿਧਵਾਵਾਂ, ਬਜ਼ੁੱਰਗ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵਲੋ ਇਸ ਮਹੀਨੇ ਦੀ ਰਾਸ਼ਨ ਸਮੱਗਰੀ ਤੇ ਮਾਇਕ ਸਹਾਇਤਾ ਦੇ ਚੈਕ ਦਿੱਤੇ ਗਏ।
ਇਸ ਮੌਕੇ ਇਕਾਈ ਦੇ ਮੈਂਬਰ ਅਤੇ ਜਨਰਲ ਸਕੱਤਰ ਲਛਮਣ ਸਿੰਘ, ਐਚ.ਐਸ, ਕਰਤਾਰ ਸਿੰਘ ਜੱਜ, ਰਾਜਿੰਦਰ ਸਿੰਘ, ਗੁਰਦਰਸ਼ਨ ਸਿੰਘ ਆਦਿ ਨੇ ਕਿਹਾ ਇਸ ਨੇਕ ਕੰਮ ਤੋਂ ਇਲਾਵਾ ਸਮਾਜਿਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ ਜਿਨ੍ਹਾਂ ਵਿਚ ਝੁੱਗੀ ਝੌਪੜੀ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਕੂਲ ਡਰੈਸਾਂ, ਕਿਤਾਬਾਂ, ਖਾਣਾ ਆਦਿ ਦੀ ਸਹਾਇਤਾ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਦਵਾਈਆਂ ਆਦਿ ਦਾ ਪ੍ਰਬੰਧ ਕਰਨਾ ਵੀ ਸ਼ਾਮਲ ਹੈ।
Check Also
ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …
Punjab Post Daily Online Newspaper & Print Media