ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ)- ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤਿਸ਼ ਕੁਮਾਰ ਜਦ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਤਾਂ ਚੀਫ ਖਾਲਸਾ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਉਘੀਆਂ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਦੀ ਹਾਜਰੀ ਵਿਚ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ।
ਉਹਨਾਂ ਮੁੱਖ ਮੰਤਰੀ ਨਾਲ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵੀ ਕੀਤੀ ਅਤੇ ਗੁਰੂ ਘਰ ਅੰਦਰ ਮੱਥਾ ਟੇਕਿਆ।ਉਹਨਾਂ ਸ਼੍ਰੀ ਨਿਤਿਸ਼ ਕੁਮਾਰ ਵਲੋਂ ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਸਮਾਗਮਾਂ ਲਈ ਕੀਤੇ ਵਧੀਆ ਪ੍ਰਬੰਧਾਂ ਅਤੇ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਿਚ ਪਾਏ ਯੋਗਦਾਨ ਲਈ ਉਹਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ।ਉਹਨਾਂ ਬਿਹਾਰ ਸਰਕਾਰ ਦੁਆਰਾ ਇਸ ਇਤਿਹਾਸਕ ਪੋ੍ਰਗਰਾਮ ਮੌਕੇ ਸ਼ਹਿਰ ਦੇ ਨਵੀਨੀਕਰਨ ਤੇ ਸੁੰਦਰੀਕਰਨ ਲਈ ਕੀਤੇ ਉਪਰਾਲਿਆਂ ਅਤੇ ਲੱਖਾਂ ਦੀ ਗਿਣਤੀ ਵਿਚ ਪੁੱਜੇ ਸਰਧਾਲੂਆਂ ਅਤੇ ਜਥਿਆਂ ਦੇ ਰਹਿਣਸਹਿਣ ਤੇ ਲੰਗਰ ਦੇ ਕੀਤੇ ਸਾਫ ਸੁਥਰੇ ਯੋਜਨਾਬੱਧ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ।ਉਹਨਾਂ ਨਿਤਿਸ ਕੁਮਾਰ ਨੂੰ ਸੀ.ਕੇ.ਡੀ ਇੰਸਟੀਚਿਊ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਪਲੇਠੀ ਕਾਨਵੋਕੇਸ਼ਨ ਵਿਚ ਮੁੱਖ ਮਹਿਮਾਨ ਦੇ ਤੋਰ `ਤੇ ਪਹੁੰਚਣ ਲਈ ਬੇਨਤੀ ਪੱਤਰ ਵੀ ਦਿੱਤਾ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media