ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਐਸ.ਕੇ. ਅਗਰਵਾਲ ਮਾਨਯੌਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੌਗ ਵਧੀਕ ਜ਼ਿਲ੍ਹਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਪਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਦੇ ਨਾਲ ਮਿਲ ਕੇ ਪਿੰਡ ਹਸਤਾ ਕਲਾਂ ਵਿਚ ਕੇ.ਕੇ ਬਾਂਸਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ।
ਕੇ.ਕੇ.ਬਾਂਸਲ ਨੇ ਸਮੂਹ ਸਟਾਫ਼, ਅਧਿਆਪਕਾਂ ਅਤੇ ਬੱਚਿਆਂ ਨੂੰ ਦੱਸਿਆ ਕਿ ਕੈਸ਼ਲੈਸ ਸਕੀਮਾਂ ਦਾ ਲਾਭ ਉਠਾਉਣਾ ਚਾਹਿਦਾ ਹੈ ਇਸ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।
ਇਸ ਮੌਕੇ ਤੇ ਸਕੂਲ ਦੇ ਪਿੰਸੀਪਲ, ਸਰਕਾਰੀ ਡਿਸਪੈਂਸਰੀ ਦੇ ਡਾਕਟਰ ਰਾਜਿੰਦਰ ਕਟਾਰੀਆ, ਵਕੀਲ ਮਨੀਸ਼ ਸ਼ਰਮਾ ਅਤੇ ਪੀ.ਐਲ.ਵੀ. ਪ੍ਰੀਤਮ ਸਿੰਘ ਅਤੇ ਹਰੀਸ਼ ਕੁਮਾਰ ਨੇ ਆਪਣੇ ਵਿਚਾਰ ਰੱਖੇ। ਇਸ ਦੇ ਨਾਲ ਹੀ ਪੀ.ਐਨ.ਬੀ.ਬੈਂਕ ਅਧਿਕਾਰੀ ਕੰਵਲ ਚਰਾਇਆ (ਵਰਿਸ਼ਠ ਪ੍ਰਬੰਧਕ) ਨੇ ਬੈਂਕਾਂ ਦੀਆਂ ਨਵੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ। ਸਤਪਾਲ ਸੇਤਿਆ (ਵਿਤਿਆ ਸਾਖਰਤਾ ਸਲਾਹਕਾਰ) ਨੇ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਅਤੇ ਡਿਜ਼ੀਟਲ ਬੈਂਕਿਗ/ਕੈਸ਼ਲੇਸ ਬੈਂਕਿੰਗ ਬਾਰੇ ਜਾਣਕਾਰੀ ਦਿੱਤੀ ।
ਇਸ ਮੌਕੇ ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਫ਼ ਮੈਂਬਰ ਨੀਤੀਸ਼ ਗਾਂਧੀ ਅਤੇ ਪੈਰਾ ਲੀਗਲ ਵਲੰਟੀਅਰ ਖੰਡਾ ਸਿੰਘ, ਜਸਵੰਤ ਸਿੰਘ ਅਤੇ ਭਗਵਾਨ ਦਾਸ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media