ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਾਇਰੈਕਟਰ ਐਸਸੀਆਰਟੀ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਪੰਜਵੀਂ ਅਤੇ ਅੱਠਵੀਂ ਦੀਆਂ ਸਲਾਨਾ ਮੁਲਾਂਕਨ ਪ੍ਰੀਖਿਆਵਾਂ ਅੱਜ ਸ਼ੁਰੂ ਹੋ ਗਈਆਂ। ਬੱਚਿਆਂ ਨੂੰ ਸਵੇਰੇ ਦੇ ਸੈਸ਼ਨ ’ਚ ਪੰਜਵੀਂ ਅਤੇ ਸ਼ਾਮ ਸੈਸ਼ਨ ’ਚ ਅੱਠਵੀਂ ਜਮਾਤ ਦੀ ਪ੍ਰੀਖਿਆ ਲਈ ਜਾ ਰਹੀ ਹੈ। ਇਸ ਸਬੰਧੀ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਕੇਂਦਰ ਬਣਿਆ ਹੈ। 
ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸੰਦੀਪ ਕੁਮਾਰ ਧੂੜੀਆ ਨੇ ਦੱਸਿਆ ਕਿ ਪੰਜਵੀਂ ਜਮਾਤ ਦੇ ਵੱਖ ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 197 ਅਤੇ ਅੱਠਵੀਂ ਜਮਾਤ ਦੇ 298 ਬੱਚੇ ਅਪੀਅਰ ਹੋ ਰਹੇ ਹਨ। ਪ੍ਰਾਇਮਰੀ ਸਕੂਲ ਦੇ ਬੱਚਿਆਂ ਦੇ ਮਨਾਂ ’ਚੋਂ ਸਲਾਨਾ ਪ੍ਰੀਖਿਆਵਾਂ ਦਾ ਡੱਰ ਕੱਢਣ ਦੇ ਮੰਤਵ ਨਾਲ ਅੱਜ ਬੱਚਿਆਂ ਨੂੰ ਪੇਪਰ ਸ਼ੁਰੂ ਹੋਣ ਤੋਂ ਪਹਿਲਾਂ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਬੱਚਿਆਂ ਨੂੰ ਬਿਸਕੁਟ ਵੀ ਵੰਡੇ ਗਏ। ਪ੍ਰਿੰਸੀਪਲ ਸੰਦੀਪ ਧੂੜੀਆ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਪੰਜਵੀਂ ਜਮਾਤ ਦੇ ਮੁਲਾਂਕਨ ਪ੍ਰੀਖਿਆ ਦੇਣ ਆਏ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਤੋਂ ਹੀ ਮਿਡ ਡੇ ਮੀਲ ਮੁਹੱਈਆ ਕਰਵਾਉਣ ਦੇ ਹੁਕਮਾਂ ਦੀ ਪਾਲਣਾ ਤਹਿਤ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਪ੍ਰੀਖਿਆਵਾਂ ਵਾਲੇ ਸਾਰਿਆਂ ਬੱਚਿਆਂ ਨੂੰ ਮਿਢ ਡੇ ਮੀਲ ਬੜੇ ਹੀ ਅਨੁਸ਼ਾਸਨ ’ਚ ਮੁਹੱਇਆ ਕਰਵਾਇਆ ਗਿਆ ਹੈ। ਇਸ ਦੇ ਲਈ ਸਕੂਲ ਦੇ ਸੀਨੀਅਰ ਅਧਿਆਪਕਾਂ ਦੀ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਜਿਸ ਵਿਚ ਪਰਮਜੀਤ ਸਿੰਘ, ਨੀਰਜ ਸ਼ਰਮਾ, ਸੋਮ ਪ੍ਰਕਾਸ਼, ਅਮਿਤ ਸ਼ਰਮਾ, ਜਗਮੀਤ ਸਿੰਘ ਸ਼ਾਮਲ ਸਨ। ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਨੂੰ ਪ੍ਰੀਖਿਆਵਾਂ ਮੌਕੇ ਸ਼ੁਭਕਾਮਨਵਾਂ ਦੇਣ ਅਤੇ ਮਿਡ ਡੇ ਮੀਲ ਵੰਡਣ ਮੌਕੇ ਪ੍ਰਿੰਸੀਪਲ ਧੂੜੀਆ ਦੇ ਨਾਲ ਕਮੇਟੀ ਮੈਂਬਰਾਂ ਸਮੇਤ ਲੈਕਚਰਾਰ ਜਗਦੀਸ਼ ਮਦਾਨ, ਅਧਿਆਪਕ ਨਿਸ਼ਾਂਤ ਅਗਰਵਾਲ, ਨੈਸ਼ਨਲ ਅਵਾਰਡੀ ਲੈਕਚਰਾਰ ਰਜਿੰਦਰ ਵਿਖੋਨਾ, ਲੈਕਚਰਾਰ ਸੁਸ਼ੀਲ ਕੁਮਾਰ, ਅਸ਼ੋਕ ਸੁਧਾ, ਅਮਰਜੀਤ ਸਿੰਘ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media