ਪੱਟੀ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) -ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੱਟੀ ਵੱਲੋਂ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ 39 ਵਾਂ ਸਥਾਪਨਾ ਦਿਵਸ ਗੁਰੂਦਵਾਰਾ ਨਾਨਕ ਦੇਵ ਜੀ ਵਾਰਡ ਨੰ: 7 ਪੱਟੀ ਵਿਖੇ ਮਨਾਇਆ ਗਿਆ। ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਸ਼ਾਮ 4 ਵਜ਼ੇ ਤੋ ਰਾਤ 10 ਵਜ਼ੇ ਰਾਗੀ ਤੇ ਕੀਰਤਨੀ ਜੱਥਿਆਂ ਬੀਬੀ ਸੰਦੀਪ ਕੌਰ, ਮਨਦੀਪ ਕੌਰ, ਭਾਈ ਅੰਮ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ, ਸਿਮਰਜੀਤ ਸਿੰੰਘ ਵੱਲੋਂ ਹਾਜ਼ਰੀ ਭਰੀ ਤੇ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ। ਕਥਾਵਾਚਕ ਭਾਈ ਜਗਦੀਪ ਸਿੰਘ, ਭਾਈ ਗੁਰਪ੍ਰੀਤ ਸਿੰਘ ਵੱਲੋਂ ਸੰਗਤਾਂ ਨੂੰ ਗੁਰੁ ਜੱਸ ਸੁਣਾ ਕੇ ਨਿਹਾਲ ਕੀਤਾ।
ਅੰਤ ਵਿਚ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਗੁਰੁ ਕਾ ਲੰਗਰ ਅਤੁੱਟ ਵਰਤਿਆ ਗਿਆ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸ ਜੀ ਪੀ ਸੀ, ਮੁੱਖ ਸੇਵਾਦਾਰ ਜਰਨੈਲ ਸਿੰਘ, ਸੈਕਟਰੀ ਗੁਰਬਚਨ ਸਿੰਘ, ਗੁਰਚਰਨ ਸਿੰਘ, ਸਰਪ੍ਰਸਤ ਜਗਜੀਤ ਸਿੰਘ ਭਾਟੀਆ, ਸੁਰਿੰਦਰ ਸਿੰਘ, ਦਲਜੀਤ ਸਿੰਘ ਰਾਜੂ, ਤਰਸੇਮ ਸਿੰਘ, ਗੁਰਸ਼ਰਨ ਸਿੰਘ, ਬੀਬੀ ਕਸ਼ਮੀਰ ਕੌਰ, ਹਰਭਜਨ ਸਿੰਘ, ਗੁਰਸ਼ਰਨਜੀਤ ਸਿੰਘ ਆਦਿ ਹੋਰ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media