ਬਠਿੰਡਾ, 21 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕਾਲਜ ਦੀ ਦਸਵੀਂ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ, ਜਿਸ ਵਿੱਚ ਸਰੀਰਿਕ ਸਿੱਖਿਆ ਵਿਭਾਗ ਦੇ ਅਸਿਸਟੈਂਟ ਪ੍ਰੋ. ਹਰਵਿੰਦਰ ਸਿੰੰਘ ਅਤੇ ਸ. ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਧ.- ਚੜ੍ਹ ਕੇ ਹਿੱਸਾ ਲਿਆ। ਸਭ ਤੋਂ ਪਹਿਲਾਂ ਪ੍ਰਿੰਸੀਪਲ ਸ. ਨਾਇਬ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਵਿਦਿਆਰਥੀਆ ਨੂੰ ਪ੍ਰੇਰਨਾਦਾਇਕ ਸ਼ਬਦ ਕਹੇ।ਬਾਬਾ ਫ਼ਰੀਦ ਸੰਸਥਾ ਦੇ ਡਿਪਟੀ ਡਾਇਰੈਕਟਰ (ਸਹੂਲਤਾਂ) ਸ.ਹਰਪਾਲ ਸਿੰਘ ਨੇ ਝੰਡਾ ਲਹਿਰਾ ਕੇ ਦਸਵੀਂ ਸਾਲਾਨਾ ਐਥਲੈਟਿਕ ਮੀਟ ਦਾ ਆਰੰਭ ਕੀਤਾ ।ਰੰਗ- ਬਿਰੰਗੇ ਗੁਬਾਰੇ ਵੀ ਛੱਡੇ ਗਏ। ਮੀਟ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਰਾਹੀਂ ਸਲਾਮੀ ਦਿੱਤੀ ਗਈ।
ਵਿਦਿਆਰਥੀਆਂ ਦੇ 800 ਮੀਟਰ, 400 ਮੀਟਰ, 200 ਮੀਟਰ ਅਤੇ 100 ਮੀਟਰ ਦੌੜਾਂ, ਲੰਮੀ ਛਾਲ, ਸ਼ਾਟ- ਪੁੱਟ ਅਤੇ ਡਿਸਕਸ ਥਰੋ ਦੇ ਮੁਕਾਬਲੇ ਕਰਵਾਏ ਗਏ। ਸਦਨ ਵਾਰ ਰੱਸਾ- ਕਸ਼ੀ ਦਾ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਖੇਡ ਭਾਵਨਾ ਦਾ ਮੁਜ਼ਾਹਰਾ ਕਰਦੇ ਹੋਏ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਆਪਣੇ ਖੇਡ-ਹੁਨਰ ਦਾ ਪ੍ਰਦਰਸ਼ਨ ਕੀਤਾ।ਵਧੀਆ ਮਾਰਚ ਪਾਸਟ ਵਿੱਚ ‘ਕਬੀਰ ਸਦਨ’ ਜੇਤੂ ਰਿਹਾ। ਮੁੰਡਿਆਂ ਵਿੱਚੋਂ ਬੈਸਟ ਐਥਲੀਟ ਸੁਖਰਾਜ ਸਿੰਘ ਨੂੰ ਐਲਾਨਿਆ ਗਿਆ ਅਤੇ ਕੁੜੀਆਂ ਵਿੱਚੋਂ ਰਮਨਦੀਪ ਕੌਰ ਬੈਸਟ ਐਥਲੀਟ ਰਹੀ। ਰੱਸਾ- ਕਸ਼ੀ ਵਿੱਚ ‘ਕਬੀਰ ਸਦਨ’ ਜੇਤੂ ਰਿਹਾ।ਆਲ-ਓਵਰ ਬੈਸਟ ਸਦਨ ਦੀ ਟਰਾਫ਼ੀ ‘ਕਬੀਰ ਸਦਨ’ ਨੇ ਜਿੱਤੀ।ਇਨਾਮ ਵੰਡ ਸਮਾਰੋਹ ਦੌਰਾਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ.ਗੁਰਮੀਤ ਸਿੰਘ ਧਾਲੀਵਾਲ ਅਤੇ ਡਾਇਰੈਕਟਰ (ਐਡਮਨ) ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।ਇਹਨਾਂ ਸਲਾਨਾ ਮੁਕਾਬਲਿਆਂ ’ਤੇ ਤੱਸਲੀ ਪ੍ਰਗਟਾਉਂਦਿਆਂ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਖਿਡਾਰੀਆ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਮੰਚ ਸੰਚਾਲਨ ਦੀ ਭੂਮਿਕਾ ਅਸਿਸਟੈਂਟ ਪ੍ਰੋ: ਸੰਦੀਪ ਸਿੰਘ ਨੇ ਬਾਖੂਬੀ ਨਿਭਾਈ। ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੇ ਵਾਇਸ- ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਸਭ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media