Saturday, April 25, 2026

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚਣੱਕਿਆ ਸਕੂਲ ਵਿਚ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਫਾਜ਼ਿਲਕਾ, 21 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ.ਗੁਰਚਰਨ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਚਣੱਕਿਆ ਸਕੂਲ ਫਾਜ਼ਿਲਕਾ ਵਿਚ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਿਤੂ ਬਾਲਾ ਵੀ ਮੌਜੂਦ ਸਨ। ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਸਕੂਲ ਪ੍ਰਬੰਧਕਾਂ ਅਤੇ ਸਕੂਲ ਵਾਹਨਾਂ ਦੇ ਡਰਾਈਵਰਾਂ ਨੂੰ ਹਦਾਇਤ ਕੀਤੀ ਕਿ ਉਹ ਬੱਚਿਆਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦੀ ਖਿਲਵਾੜ ਨਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿਚ ਟੀਮਾਂ ਬਣਾ ਕੇ ਸਕੂਲੀ ਵਾਹਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇਗੀ ਤਾਂ ਕਿ ਸਕੂਲੀ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਮਾੜੀ ਦੁਰਘਟਨਾ ਦਾ ਸ਼ਿਕਾਰ ਨਾ ਹੋਣਾ ਪਵੇ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਲੈ ਕੇ ਆਉਣ ਅਤੇ ਜਾਣ ਵਾਲੇ ਵਾਹਨ ਵਿਚ ਸੀਸੀਟੀਵੀ ਕੈਮਰੇ ਲੱਗੇ ਹੋਣ ਅਤੇ ਵਿਦਿਆਰਥੀਆਂ ਦੀ ਸਾਂਭ ਸੰਭਾਲ ਲਈ ਇਕ ਮਹਿਲਾ ਕਰਚਮਾਰੀ ਹਾਜ਼ਰ ਹੋਣੀ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਕੂਲੀ ਵੈਨਾਂ ਦੀ ਹਾਲਤ ਦਰੁਸਤ ਹੋਣੀ ਚਾਹੀਦੀ ਹੈ ਅਤੇ ਡਰਾਈਵਰ ਕੋਲ ਵਾਹਨ ਦੇ ਕਾਗਜ਼ ਪੱਤਰ ਵੀ ਪੂਰੇ ਹੋਣੇ ਚਾਹੀਦੇ ਹਨ ਅਤੇ ਹੋਰ ਹਦਾਇਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਿਤੂ ਬਾਲਾ ਨੇ ਸਕੂਲ ਪ੍ਰਬੰਧਕਾਂ ਅਤੇ ਸਕੂਲ ਪ੍ਰਿੰਸੀਪਲ ਨੂੰ ਇੰਨ੍ਹਾਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਜੇਕਰ ਅਸੀ ਆਪਣੇ ਆਵਾਜਾਈ ਦੇ ਪ੍ਰਬੰਧਾਂ ਨੂੰ ਦਰੁਸਤ ਰੱਖਾਂਗੇ ਤਾਂ ਅਸੀ ਸਕੂਲੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਆਸ ਕਰ ਸਕਦੇ ਹਾਂ।ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਕੌਸ਼ਲ ਪਰੂਥੀ, ਸਿੱਖਿਆ ਵਿਭਾਗ ਤੋਂ ਵਿਕਾਸ ਡੋਡਾ, ਪੁਲਿਸ ਵਿਭਾਗ ਤੋਂ ਜਗਦੀਸ਼ ਸਿੰਘ, ਸੌਰਵ ਕੁਮਾਰ ਆਦਿ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply