ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ (ਅੰਮ੍ਰਿਤਸਰ) ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਪੰਜਾਬੀ ਵਿਭਾਗ ਦੇ ਕੁਆਰਡੀਨੇਟਰ ਪ੍ਰੋ.ਅਮਾਨਤ ਮਸੀਹ ਦੇ ਸਹਿਯੋਗ ਨਾਲ ਮਾਤ-ਭਾਸ਼ਾ ਦਿਵਸ ਮਨਾਇਆ ਗਿਆ।
ਸਮਾਗਮ ਦੇ ਸ਼ੁਰੂ ਵਿੱਚ ਕਾਲਜ ਦੇ ਵਾਇਸ ਪ੍ਰਿੰਸੀਪਲ ਪੋ੍ਰ. ਪੁਨੀਤ ਕੌਰ ਰੰਧਾਵਾ ਨੇ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਦੱਸਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਾਤ ਭਾਸ਼ਾ ਦਾ ਸਤਿਕਾਰ ਕਰਨਾ ਚਾਹੀਦਾ ਹੈ।ਆਪਣੇ ਘਰ ਅਤੇ ਆਲੇ-ਦੁਆਲੇ ਦੇ ਲੋਕਾਂ ਨਾਲ ਆਪਣੀ ਭਾਸ਼ਾ ਵਿਚ ਗੱਲ ਕਰਨੀ ਚਾਹੀਦੀ ਹੈ ਅਤੇ ਮਾਤ ਭਾਸ਼ਾ ਨੂੰ ਬੋਲਣ ਵਿੱਚ ਕਿਸੇ ਕਿਸਮ ਦੀ ਸ਼ਰਮ ਮਹਿਸੂਸ ਨਹੀਂ ਕਰਨੀ ਚਾਹੀਦੀ।ਪੋ੍ਰ. ਅਮਾਨਤ ਮਸੀਹ ਨੇ ਮਾਤ ਭਾਸ਼ਾ ਦਿਵਸ ਨੂੰ ਮਨਾਉਣ ਦੇ ਇਤਿਹਾਸ ਬਾਰੇ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਮਾਤ ਭਾਸ਼ਾ ਦੁਆਰਾ ਹੀ ਮਨੁਖ ਦੂਸਰੀ ਭਾਸ਼ਾ ਨੂੰ ਚੰਗੀ ਤਰ੍ਹਾਂ ਸਿੱਖ ਸਕਦਾ ਹੈ।ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਭਾਸ਼ਾ ਤੇ ਮਾਣ ਅਤੇ ਇਸਦਾ ਸਤਿਕਾਰ ਕਰਨਾ ਚਾਹੀਦਾ ਹੈ।ਡਾ. ਨਿਸ਼ਾ ਨੇ ਵੀ ਇਸ ਸਮੇਂ ਵਿਸ਼ੇ ਨਾਲ ਸਬੰਧਤ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਤੋਂ ਬਾਅਦ ਮਾਂ ਬੋਲੀ ਨਾਲ ਸਬੰਧਤ ਗੀਤ,ਲੇਖ ਅਤੇ ਕਾਵਿ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ।ਇਹਨਾਂ ਮੁਕਾਬਲਿਆਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।ਹੋਰਨਾਂ ਤੋਂ ਇਲਾਵਾ ਇਸ ਸਮਾਗਮ ਵਿੱਚ ਡਾ. ਮਨਜੀਤ ਕੌਰ, ਡਾ. ਰੁਪਿੰਦਰਪ੍ਰੀਤ ਕੌਰ, ਪੋ੍ਰ. ਗੁਰਪ੍ਰੀਤ ਕੌਰ, ਪੋ੍ਰ. ਸੁਖਦੇਵ ਸਿੰਘ, ਪੋ੍ਰ. ਰਜਿੰਦਰ ਕੌਰ, ਪੋ੍ਰ. ਸਤਵੰਤ ਕੌਰ, ਡਾ. ਸਤਿੰਦਰ ਜੀਤ, ਡਾ. ਭਾਗਇੰਦਰ, ਪੋ੍ਰ. ਹਰਸਿਮਰਨਜੀਤ ਸਿੰਘ. ਡਾ. ਅਮਰਾਜ ਕੌਰ, ਪੋ੍ਰ. ਸੀਮਾ ਆਦਿ ਵੀ ਹਾਜਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media