ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਸਮਰਪਿਤ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਦੇ ਲੰਗਰਾਂ ਵਿਚ ਵਰਤੇ ਜਾਣ ਵਾਲੇ ਸਰਬਲੋਹੀ ਬਰਤਨਾਂ ਦੇ ਪ੍ਰਚੱਲਨ ਨੂੰ ਮੁੜ ਬਹਾਲ ਕਰਨ ਲਈ ਯਤਨਸ਼ੀਲ ਹੈ।ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਸਮੇਂ ਤੋਂ ਲੈ ਕੇ ਗੁਰੂ-ਘਰ ਦੇ ਅਨਿਨ ਸਿੱਖ ਸੇਵਕ ਭਾਈ ਨੱਥਾ ਸਿੰਘ, ਭਾਈ ਉਜਾਗਰ ਸਿੰਘ (ਘੜੂਆਂ) ਅਤੇ ਉਨ੍ਹਾਂ ਦੇ ਵਡੇਰਿਆਂ ਨੇ ਸਰਬਲੋਹ ਦੇ ਬਰਤਨ ਬਣਾਉਣ ਦੀ ਨਿਰੰਤਰਤਾ ਨੂੰ ਜਾਰੀ ਰੱਖਿਆ ਗਿਆ ਹੈ। 
ਉਨ੍ਹਾਂ ਕਿਹਾ ਕਿ ਇਨ੍ਹਾਂ ਪਾਸੋਂ ਸਰਬਲੋਹ ਦੇ ਬਰਤਨ ਖ੍ਰੀਦ ਕਰਨ ਹਿਤ ਤਿੰਨ ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਚਰਨਜੀਤ ਸਿੰਘ ਕਾਲੇਵਾਲ ਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਬਤੌਰ ਮੈਂਬਰ ਲਿਆ ਗਿਆ ਹੈ ਅਤੇ ਅਵਤਾਰ ਸਿੰਘ ਸੈਂਪਲਾ ਸਕੱਤਰ ਨੂੰ ਇਸ ਸਬ-ਕਮੇਟੀ ਦਾ ਕੋ-ਆਰਡੀਨੇਟਰ ਬਣਾਇਆ ਗਿਆ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media