Tuesday, October 6, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਬੇਬੀ ਸ਼ੋਅ` ਕਰਾਇਆ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਬੇਬੀ ਸ਼ੋਅ` ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਵਿਸ਼ੇਸ਼ ਤੌਰ `ਤੇ ਸ਼ਾਮਿਲ ਰਹੇ। PPN2102201725ਇਸ ਸ਼ੋਅ ਵਿੱਚ 2 ਤੋਂ 3 ਸਾਲ ਦੇ ਬੱਚਿਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਮਨ ਮੋਹਿਆ।ਪ੍ਰੋਗਰਾਮ ਦਾ ਆਰੰਭ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਨੇ ਸ਼ਬਦ ਗਾਇਨ ਨਾਲ ਕੀਤਾ, ਜਿਸ ਉਪਰੰਤ ਪ੍ਰੀ-ਨਰਸਰੀ ਦੇ ਬੱਚਿਆਂ ਨੇ ਡਾਂਸ ਕਰਕੇ ਦਰਸ਼ਕਾਂ ਨੂੰ ਕੀਲ ਲਿਆ।ਇਸ ਪ੍ਰਗੋਰਾਮ ਦੌਰਾਨ ਮੁੱਖ ਆਕਰਸ਼ਨ ਟੈਟੂ ਮੇਕਿੰਗ ਰਿਹਾ ਜਦ ਬੱਚਿਆਂ ਨੇ ਆਪਣੇ ਮਨਪਸੰਦ ਦੇ ਟੈਟੂ ਆਪਣੇ ਹੱਥਾਂ `ਤੇ ਬਣਵਾਏ।ਪ੍ਰ੍ਰੋਗਰਾਮ ਵਿੱਚ ਹਾਜਰ ਹਰੇਕ ਬੱਚੇ ਨੂੰ ਤੋਹਫੇ ਦਿਤੇ ਗਏ।ਇਸ ਮੌਕੇ ਪਿ੍ਰੰਸੀਪਲ ਮੈਡਮ ਰਵਿੰਦਰ ਬਮਰਾਹ ਨੇ ਜੇਤੂਆਂ ਅਤੇ ਪ੍ਰਤੀਯੋਗੀਆਂ ਨੂੰ ਸ਼ੁੱਭ ਕਾਮਨਾਂਵਾਂ ਦੇਦੇ ਹੋਏ ਕਿਹਾ ਕਿ ਇਸ ਸ਼ੋਅ ਦਾ ਉਦੇਸ਼ ਬੱਚਿਆਂ ਅੰਦਰ ਛੁੱਪੀ ਪ੍ਰਤਿੱਭਾ ਤੋਂ ਜਾਣੂ ਕਰਵਾਉਣਾ ਤੇ ਉਹਨਾਂ ਵਿੱਚ ਸਵੈ-ਵਿਸ਼ਵਾਸ਼ ਪੈਦਾ ਕਰਨਾ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply