Monday, March 16, 2026

ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਹਤ ਵਿਭਾਗ ਬਠਿੰਡਾ ਵੱਲੋੱ ਬਲਾਕ ਪੱਧਰੀ ਪੀ.ਸੀ.ਐਨ.ਡੀ.ਟੀ ਬੇਟੀ ਬਚਾਓ, ਬੇਟੀ ਪੜਾ੍ਹਓ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਸੀ.ਐਚ.ਸੀ ਬਾਲਿਆਂ ਵਾਲੀ ਦੇ ਪਿੰਡ ਬੱਲ੍ਹੋ ਵਿਖੇ ਕੀਤਾ ਗਿਆਂ।ਇਸ ਵਰਕਸ਼ਾਪ ਦੀ ਪ੍ਰਧਾਨਗੀ ਸਿਵਲ ਸਰਜਨ ਬਠਿੰਡਾ ਡਾ.ਰੁਘਬੀਰ ਸਿੰਘ ਰੰਧਾਵਾ ਵੱਲੋਂ ਕੀਤੀ ਗਈ।ਇਸ ਵਰਕਸ਼ਾਪ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ.ਐਸ.ਐਸ.ਰੋਮਾਨਾ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਵਨਜੀਤ ਕੌਰ ਬਰਾੜ,ਜਗਤਾਰ ਸਿੰਘ ਬਰਾੜ ਜਿਲ੍ਹਾ ਮਾਸ ਮੀਡੀਆ ਅਫਸਰ,ਡਿਪਟੀ ਐਮ.ਈ.ਆਈ.ਓ ਕੁਲਵੰਤ ਸਿੰਘ ਦਫਤਰ ਸਿਵਲ ਸਰਜਨ ਬਠਿੰਡਾ ਵੱਲੋਂ ਸ਼ਿਰਕਤ ਕੀਤੀ ਗਈ।ਇਸ ਵਰਕਸ਼ਾਪ ਵਿੱਚ ਭਗਤ ਰਵਿਦਾਸ ਸਮਾਜ ਭਲਾਈ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਬਰਾਂ, ਗਰਭਵਤੀ ਔਰਤਾਂ, ਆਂਗਣਵਾੜੀ ਵਰਕਰ, ਆਸ਼ਾ ਵਰਕਰ, ਆਂਗਣਵਾੜੀ ਸੁਪਰਵਾਈਜ਼ਰ ਅਤੇ ਗ੍ਰਾਮ ਪੰਚਾਇਤ ਬੱਲ੍ਹੋ ਅਤੇ ਹੋਰ ਪਿੰਡ ਵਾਸੀਆਂ ਵੱਲੋਂ ਭਰਵੀਂ ਗਿਣਤੀ ਵਿੱਚ ਸਿਰਕਤ ਕੀਤੀ ਗਈ।PPN2202201705
ਇਸ ਸਮੇਂ ਸਿਵਲ ਸਰਜਨ ਬਠਿੰਡਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਸੀਂ ਅੱਜ ਸਾਰੇ ਇੱਥੇ ਇਕੱਠੇ ਹੋਏ ਹਾਂ ਤਾਂ ਕਿ ਸਮਾਜ ਦੇ ਵਿੱਚ ਫੈਲ ਰਹੀ ਭਰੂਣ ਹੱਤਿਆ ਵਰਗੀ ਮਾੜੀ ਪ੍ਰਵਿਰਤੀ ਨੂੰ ਕਿਵੇਂ ਖਤਮ ਕੀਤਾ ਜਾਵੇ ।ੳਨ੍ਹਾਂ ਕਿਹਾ ਕਿ ਔਰਤ ਇੱਕ ਸ਼ਕਤੀ ਹੈ ਨਾ ਕਿ ਅਬਲਾ ਹੈ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਔਰਤ ਨੂੰ ਸਮਾਜ ਵਿੱਚ ਬਣਦਾ ਉਸ ਦਾ ਦਰਜ਼ਾ ਦਿੱਤਾ ਜਾਵੇ । ਜਨਮ ਤੋਂ ਹੀ ਲੜਕੀਆਂ ਦਾ ਖਿਆਲ ਰੱਖਿਆ ਜਾਵੇ ਅਤੇ ਸਿੱਖਿਆ ਦੇ ਨਾਲ ਨਾਲ ਲੜਕੀਆਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਦਿੱਤੇ ਜਾਣ ।ਔਰਤ ਵਿੱਚ ਪਨਪੀ ਅਸੁਰੱਖਿਅਤ ਦੀ ਭਾਵਨਾ ਨੂੰ ਦੂਰ ਕੀਤਾ ਜਾਵੇ।ਇਹ ਤਾਂ ਹੀ ਹੋ ਸਕਦਾ ਹੈ ਜੇਕਰ ਸਾਡਾ ਸਮਾਜ ਉਸ ਦਾ ਸਾਥ ਦੇਵੇ ਤਾਂ ਜੋ ਔਰਤ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਕੀਤੀ ਜਾ ਸਕੇ ।ਪਿੱਡ ਪੱਧਰ ਦੇ ਪੋਗਰਾਮਾਂ ਜਿਵੇਂ ਕਿ ਗ੍ਰਾਮ ਪੰਚਾਇਤ ਮੀਟਿੰਗ, ਸੈਨੀਟੇਸ਼ਨ ਕਮੇਟੀ ਦੀ ਮੀਟਿੰਗ ਅਤੇ ਮਮਤਾ ਦਿਵਸ ਆਦਿ ਵਿੱਚ ਔਰਤਾਂ ਦੀ ਵੱਧ ਤੋਂ ਸ਼ਮੂਲੀਅਤ ਕਰਵਾਈ ਜਾਵੇ ਅਤੇ ਔਰਤ ਨੂੰ ਉਸ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾਵੇ ।ਕੰਨਿਆਂ ਭਰੂਣ ਹੱਤਿਆ ਅਤੇ ਹੋਰ ਸਮਾਜਿਕ ਬੁਰਾਈਆਂ ਪ੍ਰਤੀ ਸਮਾਜ ਦੀ ਸੋਚ ਨੂੰ ਬਦਲਿਆ ਜਾਵੇ।ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਵਨਜੀਤ ਕੌਰ ਬਰਾੜ ਨੇ ਕਿਹਾ ਕਿ ਕੰਨਿਆਂ ਭਰੂਣ ਹੱਤਿਆ ਇੱਕ ਸਜ਼ਾ ਯੋਗ ਅਪਰਾਧ ਹੈ।ਉਨ੍ਹਾਂ ਕਿਹਾ ਕਿ ਔਰਤ ਸ੍ਹਿਸ਼ਟੀ ਦੀ ਰਚਨਹਾਰ ਹੈ ਅਤੇ ਹਰ ਕਾਮਯਾਬ ਮਨੁੱਖ ਪਿੱਛੇ ਇੱਕ ਔਰਤ ਦਾ ਹੱਥ ਹੁੰਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅਸੀਂ ਲਿੰਗ ਸਮਾਨਤਾ ਵਿੱਚ ਸੰਤੁਲਨ ਕਾਇਮ ਨਹੀਂ ਕਰਦੇ ਤਾ ਆਉਣ ਵਾਲੇ ਸਮੇਂ ਵਿੱਚ ਸਾਨੂੰ ਇਸ ਦੇ ਭਿਆਨਕ ਨਤੀਜਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਐਸ.ਐਮ.ਓ ਡਾ. ਨਰਵਿੰਦਰਜੀਤ ਕੌਰ ਨੇ ਕਿਹਾ ਕਿ ਔਰਤ ਦੀ ਘਰ ਪ੍ਰੀਵਾਰ ਦੇ ਸਾਰੇ ਕੰਮਾਂ ਵਿੱਚ ਬਰਾਬਰ ਦੀ ਭਾਗੀਦਾਰੀ ਬਣਾ ਕੇ ਉਸ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ।ਸਮਾਜ ਨੂੰ ਲੜਕੀਆਂ ਪ੍ਰਤੀ ਰੂੜੀਵਾਦੀ ਅਤੇ ਪਿਛਾਂਹ ਖਿੱਚੂ ਸੋਚ ਨੂੰ ਪਾਸੇ ਕਰਕੇ ਉਸਾਰੂ ਅਤੇ ਅਗਾਂਹ ਵਧੂ ਸੋਚ ਅਪਣਾਕੇ ਸਾਰੀਆਂ ਸਮਾਜਿਕ ਬੁਰਾਈਆਂ ਜੋ ਔਰਤ ਦੇ ਵਿਰੁਧ ਹਨ ਦਾ ਜੜ੍ਹ ਤੋਂ ਖਤਮ ਕੀਤਾ ਜਾਵੇ।ਅੱਜ ਔਰਤ ਸਿੱਖਿਆ ਪ੍ਰਾਪਤ ਕਰਕੇ ਹਰ ਖੇਤਰ ਵਿੱਚ ਮਰਦ ਨੂੰ ਪਿਛਾੜ ਰਹੀ ਹੈ ਅਤੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਦੇ ਨਾਲ ਪਰਿਵਾਰ ਦਾ ਪਾਲਣ ਪੋਛਣ ਵੀ ਕਰ ਰਹੀ ਹੈ।ਭੁਪਿੰਦਰ ਸਿੰਘ ਸਕੱਤਰ ਕੋ-ਆਪ੍ਰੇਟਿਵ ਸੁਸਾਇਟੀ ਬੱਲ੍ਹੋ ਵੱਲੋਂ ਕੰਨਿਆਂ ਭਰੂਣ ਹੱਤਿਆ ਸਬੰਧੀ ਕੀਤੇ ਇਸ ਉਪਰਾਲੇ ਲਈ ਸਿਹਤ ਵਿਭਾਗ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਆਪਣੇ ਵਿਚਾਰ ਵੀ ਪੋਸ਼ ਕੀਤੇ ਗਏ।
ਵਰਕਸ਼ਾਪ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਨਰਸਿੰਗ ਕਾਲਜ ਬੱਲ੍ਹੋ ਦੀਆਂ ਵਿਦਿਆਰਥਣਾਂ ਵੱਲੋਂ ਕੋਰੀਓਗ੍ਰਾਫੀ, ਨਾਟਕ, ਸਰਕਾਰੀ ਹਾਈ ਸਕੂਲ ਬੱਲ੍ਹੋਂ ਦੀਆਂ ਵਿਦਿਆਰਥਣਾਂ ਵੱਲੋਂ ਵੀ ਗੀਤ ਅਤੇ ਕਵਿਤਾ ਆਦਿ ਪੇਸ਼ ਕੀਤੀਆਂ ਗਈਆਂ।ਇਸ ਪ੍ਰਗਰਾਮ ਦੀ ਸਫਲਤਾ ਲਈ ਸ੍ਰੀ ਸੰਜੀਵ ਕੁਮਾਰ ਬੀ.ਈ.ਈ, ਮ.ਪ.ਹ ਵਰਕਰ ਸ਼੍ਰੀਮਤੀ ਅਮਰਿੰਦਰ ਕੌਰ, ਕਰਮਪਾਲ ਕੌਰ, ਅਜੈ ਕੁਮਾਰ, ਹਰਜੀਤ ਸਿੰਘ, ਆਸ਼ਾ ਵਰਕਰ ਅਤੇ ਭਗਤ ਰਵਿਦਾਸ ਸਮਾਜ ਭਲਾਈ ਕਲੱਬ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply