Saturday, July 25, 2026

ਪ੍ਰੈਕਟੀਕਲ ਯੂਥ ਲੀਡਰਸ਼ਿਪ ਦੇ ਗੁਣਾਂ ਬਾਰੇ ਲਗਾਇਆ ਟ੍ਰੇਨਿੰਗ ਕੈਂਪ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਲ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਵਿਖੇ ਚੱਲ ਰਹੇ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ  ਡਿਵੈਲਪਮੈਂਟ ਪ੍ਰੋਗਰਾਮ ਵਿੱਚ ਜ਼ਿਲਾ ਅੰਮ੍ਰਿਤਸਰ ਅਤੇ ਜਲੰਧਰ ਦੀਆਂ ਵੱਖ-ਵੱਖ ਯੂਥ ਕਲੱਬਾਂ ਦੇ 84 ਨੌਜਵਾਨਾਂ ਨੇ ਭਾਗ ਲਿਆ। ਕੈਂਪ ਵਿੱਚ ਨੌਜਵਾਨਾਂ ਨੂੰ ਪ੍ਰੈਕਟੀਕਲ ਤੌਰ ਤੇ ਯੂਥ ਲੀਡਰਸ਼ਿਪ ਦੇ ਗੁਣਾਂ ਦੇ ਬਾਰੇ ਟ੍ਰੇਨਿੰਗ ਦਿੱਤੀ  ਅਤੇ ਉਸ ਦੇ ਨਾਲ ਹੀ ਸ਼ਖਸੀਅਤ ਵਿਕਾਸ ਬਾਰੇ ਅਲੱਗ- ਅਲੱਗ ਮਾਹਿਰਾਂ ਨੇ ਟ੍ਰੇਨਿੰਗ ਪ੍ਰਦਾਨ ਕੀਤੀ।PPN2202201715
ਕੈਂਪ ਵਿੱਚ ਨੌਜਵਾਨਾਂ ਨੂੰ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ  ਡਿਵੈਲਪਮੈਂਟ  ਬਾਰੇ ਟ੍ਰੇਨਿੰਗ ਪ੍ਰਦਾਨ ਕੀਤੀ ਗਈ। ਕਿਉਂਕਿ ਕਿਸੇ ਵੀ ਕੌਮ ਦਾ ਨੌਜਵਾਨ ਸਭ ਤੋਂ ਵੱਡਾ ਸਰਮਾਇਆ ਹੁੰਦੇ ਹਨ ਕਿਉਂਕਿ ਨੌਜਵਾਨ ਸਮਾਜ ਦਾ ਚਿਹਰਾ ਮੁਹਰਾ ਅਤੇ ਭਵਿੱਖ ਹੁੰਦੇ ਹਨ। ਇਸ ਲਈ ਨੌਜਵਾਨਾਂ ਨੂੰ ਹਮੇਸ਼ਾ ਹੀ ਉਸਾਰੂ ਲੀਡਰਸ਼ਿਪ ਅਤੇ ਸ਼ਖਸੀਅਤ ਵਿਕਾਸ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ। ਕੈਂਪ ਵਿੱਚ ਪ੍ਰੌ. ਦਵਿੰਦਰ ਸਿੰਘ, ਰਜਿਸਟਰਾਰ ਖਾਲਸਾ ਕਾਲਜ, ਅੰਮ੍ਰਿਤਸਰ, ਮੈਡਮ ਜਸਜੀਤ ਕੌਰ ਰੰਧਾਵਾ, ਐਨ.ਐਸ.ਐਸ ਪ੍ਰੋਗਰਾਮ ਅਫਸਰ ਖਾਲਸਾ ਕਾਲਜ, ਪ੍ਰੋ. ਜ਼ੋਰਾਵਾਰ ਸਿੰਘ, ਪ੍ਰੋ. ਵਰਿੰਦਰ ਸਿੰਘ, ਮੈਡਮ ਰੇਖਾ, ਐਡਵੋਕੇਟ ਸੁਮਿਤ ਕੁਮਾਰ, ਡਾ. ਦਿਨੇਸ਼ ਕੁਮਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ,  ਦੁਰਗਾ ਦਾਸ ਨੇ ਪ੍ਰਸਨੈਲਿਟੀ ਡਿਵੈਲਪਮੈਂਟ ਅਤੇ ਲੀਡਰਸ਼ਿਪ ਗੁਣਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਤਾਂ ਕਿ  ਨੌਜਵਾਨਾਂ ਨੂੰ ਸਭ ਤੋਂ ਵੱਧ ਅਨੁਸ਼ਾਸਨ, ਸਮੇਂ ਦੀ ਕਦਰ, ਸਿਹਤ ਸੰਭਾਲ, ਸਿੱਖਿਆ, ਸਵੈ-ਭਰੋਸਾ ਜਿਹੇ ਗੁਣਾਂ ਨੂੰ ਆਪਣੇ ਵਿੱਚ ਨਿਰੰਤਰ ਵਿਕਸਿਤ ਕਰਨ ਲਈ  ਪ੍ਰੇਰਿਤ ਹੋ ਸਕਣ।
ਇਸ ਕੈਂਪ ਵਿੱਚ ਰੋਬਿਨਜੀਤ ਸਿੰਘ, ਮਨਪ੍ਰੀਤ ਕੌਰ,ਸੰਦੀਪ ਕੌਰ, ਜਗਦੀਸ਼ ਕੌਰ, ਰਮਨਦੀਪ ਕੌਰ, ਬਲਵਿੰਦਰ ਕੌਰ, ਅਨਿਲ, ਭੁਪਿੰਦਰ ਸਿੰਘ, ਔਮਿਤ ਆਦਿ ਟ੍ਰੇਨਿੰਗ ਟੀਮ ਦਾ ਆਪੋ-ਆਪਣੇ ਹੁਨਰਾਂ ਨਾਲ ਨੌਜਵਾਨਾਂ ਨੂੰ ਟ੍ਰੇਨਿੰਗ ਪ੍ਰਦਾਨ ਕਰਨ ਵਿੱਚ ਵਿਸ਼ੇਸ਼ ਯੋਗਦਾਨ ਰਿਹਾ।ਅੱਜ ਇਸ 5 ਰੋਜ਼ਾ ਕੈਂਪ ਦੇ ਸਫਲ ਆਯੋਜਨ ਉਪਰੰਤ ਪ੍ਰਤੀਭਾਗੀਆਂ ਨੂੰ ਸਰਟੀਫਿਕੇਟ ਵੰਡੇ ਗਏ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply