ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੁੱਖ ਦਫਤਰ ਵਿਖੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਗਵਾਈ ਵਿਚ ਪੇਂਡੂ ਖੇਤਰ `ਚ ਚਲਾਏ ਜਾ ਰਹੇ ਅਦਾਰਿਆਂ ਦੀ ਬਿਹਤਰੀ ਲਈ ਇਕ ਇਕੱਤਰਤਾ ਕੀਤੀ ਗਈ।ਜਿਸ ਵਿੱਚ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਐਡੀਸ਼ਨਲ ਆਨਰੇਰੀ ਸਕੱਤਰ ਨਵਪ੍ਰੀਤ ਸਿੰਘ ਸਾਹਨੀ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਤੋਂ ਇਲਾਵਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੁਧਿਆਣਾ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂ ਪਿੰਡ, ਕਪੂਰਥਲਾ, ਮਝਵਿੰਡ, ਸ੍ਰੀ ਹਰਿਗੋਬਿੰਦਪੁਰ, ਅਰਬਨ ਅਸਟੇਟ ਕਪੂਰਥਲਾ ਅਤੇ ਆਦਰਸ਼ ਸਕੂਲ ਧਾਂਦਰਾ ਦੇ ੰਿਪ੍ਰੰਸੀਪਲਾਂ ਨੇ ਭਾਗ ਲਿਆ।
ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਪੇਂਡੂ ਖੇਤਰ ਦੇ ਸਕੂਲਾਂ ਵਿਚ ਵਿਦਿਆ ਦਾ ਮਿਆਰ ਉਚਾ ਚੁੱਕਣ ਲਈ ਉਨ੍ਹ੍ਹਾਂ ਨੂੰ ਸ਼ਹਿਰ ਦੇ ਸਕੂਲਾਂ ਵਰਗੀਆਂ ਸਹੂਲਤਾਂ ਦਿਤੀਆਂ ਜਾਣਗੀਆਂ।ਉਨਾਂ ਹਰ ਸਕੂਲ ਵਿਚ ਸਮਾਰਟ ਬੋਰਡ, ਨਵਾਂ ਫਰੀਨਚਰ, ਖੇਡਾਂ ਲਈ ਮੁਕੰਮਲ ਪ੍ਰਬੰਧ ਅਤੇ ਬਿਹਤਰੀਨ ਆਡੀਟੋਰੀਅਮ ਆਦਿ ਲਈ ਹਰ ਸੰਭਵ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ ।ਉਨਾਂ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਆਪਣੇ 50 ਸਕੂਲਾਂ ਵਿੱਚ ਵਿਦਿਆ ਦਾ ਮਿਆਰ ਇਕੋ ਜਿਹਾ ਕਰਨ ਦਾ ਯਤਨ ਕਰੇਗਾ ਅਤੇ ਇਸ ਲਈ 10-10 ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਚਾਰਾਂ ਕਰਕੇ ਲੋੜੀਂਦੀ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਪ੍ਰਬੰਧਕ ਕਮੇਟੀ ਵੱਲੋਂ ਇਕੱਤਰਤਾ ਵਿੱਚ ਸ਼ਾਮਲ ਪ੍ਰਿੰਸੀਪਲਾਂ ਨੂੰ ਵਿਦਿਆ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਮਿਹਨਤੀ ਪਿ੍ਰੰਸੀਪਲ ਹੀ ਸੰਸਥਾਵਾਂ ਨੂੰ ਅਗੇ ਲਿਜਾ ਸਕਦੇ ਹਨ, ਇਸ ਲਈ ਉਹਨਾਂ ਦਾ ਸਨਮਾਨ ਕਰਨਾ ਬਣਦਾ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media