Friday, September 25, 2026

ਸੁਸਾਇਟੀ ਵਲੋਂ ਲੜਕੀ ਦੇ ਵਿਆਹ ਦੀ ਖੁਸ਼ੀ `ਚ ਕਰਵਾਇਆ ਧਾਰਮਿਕ ਸਮਾਗਮ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਵੀਰਵਾਰ ਵਾਲੇ ਦਿਨ ਸੈਕਟਰੀਏਟ ਰੋਡ ਗਲੀ ਨੰ: 5 ’ਤੇ ਮਲਕੀਤ ਸਿੰਘ ਦੀ ਲੜਕੀ ਸਿਮਰਨ ਕੌਰ ਦੇ ਵਿਆਹ ਦੀ ਖੁਸ਼ੀ ਦੇ ਸਬੰਧਤ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ। PPN23022012703ਇਸ ਮੌਕੇ ਕਿਸ਼ਨ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਰਾਕੇਸ਼ ਸਿੰਘ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਕੁਲਦੀਪ ਸਿੰਘ, ਗੁਰਦਰਸ਼ਨ ਸਿੰਘ, ਦਲਬਾਗ ਸਿੰਘ, ਦਿਲਜੀਤ ਸਿੰਘ, ਇੰਦਰਜੀਤ ਸਿੰਘ ਗੋਪੀ ਆਦਿ ਮੈਂਬਰਾਂ ਨੇ ਭਾਗ ਲਿਆ।ਇਸ ਉਪਰੰਤ ਸੁਸਾਇਟੀ ਮੈਂਬਰਾਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ  ਕਿਸ਼ਨ ਸਿੰਘ,ਕੇਵਲ ਸਿੰਘ ਅਤੇ ਬੀਬੀ ਬਲਦੇਵ ਕੌਰ ਵਲੋਂ  ਸਨਮਾਨਤ ਕੀਤਾ ਗਿਆ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply