ਧੂਰੀ, 23 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਕੱਕੜਵਾਲ ਚੌਕ ਵਿਖੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਦੀ ਅਗਵਾਈ ਵਿੱਚ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਵੱਲੋਂ ਲੈਪਟਾਪ ਵੇਚਣ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਹਾਇਕ ਥਾਣੇਦਾਰ ਪਰਮਜੀਤ ਸਿੰਘ ਦੇ ਦੱਸਣ ਅਨੁਸਾਰ ਪੁਲਿਸ ਪਾਰਟੀ ਜਦੋਂ ਕੱਕੜਵਾਲ ਸੁਆ ਪੁਲ ਵਿਖੇ ਮੌਜੂਦ ਸੀ ਤਾਂ ਮਿਲੀ ਇਤਲਾਹ `ਤੇ ਕਾਰਵਾਈ ਕਰਦਿਆਂ ਅਨਮੋਲ ਲੂਣਾ ਪੁੱਤਰ ਸੁਨੀਲ ਕੁਮਾਰ, ਰੋਹਿਤ ਪੁੱਤਰ ਦਰਸ਼ਨ ਲਾਲ ਵਾਸੀਆਨ ਸ਼੍ਰੀ ਮੁਕਤਸਰ ਸਾਹਿਬ ਜੋ ਸ਼ਹਿਰ ਧੂਰੀ ਵਿੱਚ ਚੋਰੀ ਦੇ ਲੈਪਟਾਪ ਵੇਚਣ ਦਾ ਕੰਮ ਕਰਦੇ ਸਨ ਅਤੇ ਬਰਨਾਲਾ ਸਾਈਡ ਤੋਂ ਧੂਰੀ ਵਿਖੇ ਲੈਪਟਾਪ ਵੇਚਣ ਲਈ ਆ ਰਹੇ ਸਨ, ਨੂੰ ਨਾਕਾਬੰਦੀ ਦੌਰਾਨ ਕਾਬੂ ਕਰ ਲਿਆ ਗਿਆ ਹੈ।ਉਹਨਾਂ ਦੱਸਿਆ ਕਿ ਦੋਸ਼ੀਆਨ ਖਿਲਾਫ ਥਾਣਾ ਸਿਟੀ ਧੂਰੀ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media