ਧੂਰੀ, 23 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਵਿੱਦਿਆ ਸਾਗਰ ਕਾਲਜ ਫ਼ਾਰ ਗਰਲਜ਼ ਵਿਚ ਚੇਅਰਮੈਨ ਹਰਪਾਲ ਸਿੰਘ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਆਯੋਜਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਗੁਰਵਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਰ ਕਿਸੇ ਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਕਾਲਜ ਵਿਦਿਆਰਥਣਾਂ ਦੀ ਉਤਸ਼ਾਹਪੂਰਨ ਸ਼ਮੂਲੀਅਤ ਨੂੰ ਸੰਬੋਧਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਤੋਂ ਡਾ. ਜਸਵੀਰ ਕੌਰ ਨੇ ਕਿਹਾ ਕਿ ਹਰ ਭਾਸ਼ਾ ਹੀ ਉਸ ਖੇਤਰ ਦੇ ਲੋਕਾਂ ਲਈ ਮਹਾਨ ਹੁੰਦੀ ਹੈ।ਮੁੱਢਲੀ ਸਿੱਖਿਆ ਹਰ ਕਿਸੇ ਨੂੰ ਆਪਣੀ ਮਾਂ ਬੋਲੀ ਵਿੱਚ ਦਿੱਤੀ ਜਾਣੀ ਚਾਹੀਦੀ ਹੈ ਅਤੇ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਬਚਾਉਣ ਅਤੇ ਵਿਕਾਸ ਕਰਨ ਲਈ ਸਾਨੂੰ ਸਾਰਿਆਂ ਨੂੰ ਯਤਨ ਕਰਨੇ ਚਾਹੀਦੇ ਹਨ।ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਆਏ ਡਾ. ਰਾਜਵਿੰਦਰ ਸਿੰਘ ਨੇ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਇੰਟਰਨੈੱਟ, ਕੰਪਿਊਟਰ ਅਤੇ ਹੋਰ ਸੰਚਾਰ ਸਾਧਨਾਂ ਵਿੱਚ ਕੀਤੇ ਜਾ ਰਹੇ ਤਕਨੀਕੀ ਉਪਰਾਲਿਆਂ ਸੰਬੰਧੀ ਜਾਣਕਾਰੀ ਦਿੱਤੀ।ਉਹਨਾਂ ਦੱਸਿਆ ਕਿ ਗ਼ੁਰਮੁਖੀ ਲਿੱਪੀ ਰਾਹੀਂ ਪੰਜਾਬੀ ਸਾਹਿਤ, ਸੱਭਿਆਚਾਰ ’ਤੇ ਹੋਰ ਗਿਆਨ-ਵਿਗਿਆਨ ਦੀਆਂ ਲ਼ਿਖਤਾਂ ਨੂੰ ਇੰਟਰਨੈੱਟ ਉੱਪਰ ਪਾਇਆ ਜਾ ਰਿਹਾ ਹੈ ਅਤੇ ਗੂਗਲ ਰਾਹੀਂ ਇਹ ਲਿਖਤਾਂ ਪੜ੍ਹੀਆਂ ਜਾ ਸਕਦੀਆਂ ਹ।ਕਾਲਜ ਦੇ ਪ੍ਰਿੰਸੀਪਲ ਡਾ. ਕਮਲਜੀਤ ਸਿੰਘ ਟਿੱਬਾ ਨੇ ਕਿਹਾ ਕਿ ਸਾਨੂੰ ਪੰਜਾਬੀ ਮਾਂ ਬੋਲੀ ਪ੍ਰਤੀ ਸ਼ਰਧਾ, ਸਤਿਕਾਰ ਅਤੇ ਡੂੰਘੀ ਸਮਝ ਰੱਖਣੀ ਚਾਹੀਦੀ ਹੈ ਅਤੇ ਇਸ ਦੀ ਵਰਤੋਂ ਇੰਟਰਨੈੱਟ ‘ਤੇ ਵੱਧ ਤੋਂ ਵੱਧ ਕਰਨੀ ਚਾਹੀਦੀ ਹੈ।ਹੋਏ ਵਿਚਾਰ ਵਟਾਂਦਰੇ ਵਿੱਚ ਪ੍ਰੋ. ਹਰਸ਼ਦੀਪ, ਦਲਜੀਤ ਕੌਰ, ਮਨਪ੍ਰੀਤ ਕੌਰ, ਜਸਵੀਰ ਕੌਰ, ਰਜਨੀ ਸ਼ਰਮਾ, ਦੀਪੀਕਾ ਸਿੰਗਲਾ, ਸ਼ਹਿਬਾਨਾ ਅਤੇ ਵਿਦਿਆਰਥਣਾਂ ਦਲਜੀਤ ਕੌਰ, ਹਿਮਾਨੀ ਤੇ ਅਰਸ਼ਦੀਪ ਨੇ ਭਾਗ ਲਿਆ।ਪ੍ਰੋ. ਬੇਅੰਤ ਕੌਰ ਨੇ ਮੰਚ ਸੰਚਾਲਨ ਬਾਖ਼ੂਬੀ ਨਿਭਾਇਆ।ਅੰਤ ਵਿਚ ਹਰਪਾਲ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media