ਫਾਜ਼ਿਲਕਾ, 23 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਫ਼ਾਜ਼ਿਲਕਾ ਵਿਖੇ ਵੱਖ2 ਸਕੂਲਾਂ ਦੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸ਼ਰਤਾਂ ਨਾ ਪੂਰੀਆਂ ਕਰਨ ਵਾਲੇ ਸਕੂਲੀ ਵਾਹਨਾਂ ਦੇ ਟ੍ਰੈਫਿਕ ਪੁਲਿਸ ਵੱਲੋਂ ਚਲਾਨ ਕੀਤੇ ਗਏ।
ਇਸ ਚੈਕਿੰਗ ਦੌਰਾਨ ਆਤਮ ਵੱਲਭ ਪਬਲਿਕ ਸਕੂਲ ਵਿੱਚ ਸਕੂਲੀ ਵਾਹਨ ਦਾ ਰੰਗ ਸਫੇਦ ਹੋਣ ਕਰਕੇ, ਡਰਾਈਵਰ ਕੋਲ ਡਰਾਈਵਿੰਗ ਲਾਇਸੰਸ ਅਤੇ ਵਾਹਨ ਦੇ ਕਾਗਜ਼ ਨਾ ਹੋਣ ਕਰਕੇ ਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਹੋਰ ਵੀ ਬਾਕੀ ਸ਼ਰਤਾਂ ਨਾ ਪੂਰੀਆਂ ਹੋਣ ਤੇ ਟ੍ਰੈਫਿਕ ਪੁਲਿਸ ਵੱਲੋਂ ਦੋ ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ।ਟੀਮ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਵਾਹਨਾਂ ਦੇ ਡਰਾਈਵਰਾਂ ਨੂੰ ਹਦਾਇਤ ਕੀਤੀ ਕਿ ਉਹ ਬੱਚਿਆਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਨਾ ਕਰਨ।ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਸਕੂਲੀ ਵਾਹਨ ਵਿੱਚ ਲੇਡੀ ਅਟੈਂਡਟ ਦਾ ਹੋਣਾ ਲਾਜ਼ਮੀ,ਵਾਹਨਾਂ ਵਿੱਚ ਸੀ.ਸੀ.ਟੀ.ਵੀ ਕੈਮਰਾ, ਅੱਗ ਬੁਝਾਉ ਯੰਤਰ, ਫਸਟ ਐਡ ਕਿੱਟ, ਵਾਹਨਾਂ ਦਾ ਰੰਗ ਪੀਲਾ, ਵਾਹਨਾਂ ਉੱਤੇ ਸਕੂਲ ਦਾ ਨਾਮ ਸਕੂਲ ਦਾ ਨੰਬਰ ਟਰਾਂਸਪੋਰਟ ਵਿਭਾਗ ਦਾ ਨੰਬਰ ਲਿਖਿਆ ਹੋਣਾ ਅਤੇ ਪਾਲਿਸੀ ਅਧੀਨ ਆਉਂਦੀਆਂ ਸਾਰੀ ਸ਼ਰਤਾਂ ਨੂੰ ਪੂਰਾ ਕਰਨਾ ਜ਼ਰੂਰੀ ਹੈ ਜੇਕਰ ਇਹਨਾਂ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਸਕੂਲ ਵੱਲੋਂ ਕਿਸੇ ਵੀ ਤਰਾ੍ਹਂ ਦੀ ਅਣਗਹਿਲੀ ਵਰਤੀ ਜਾਂਦੀ ਹੈ ਤਾਂ ਇਸ ਦਾ ਪੂਰਨ ਜਿੰਮੇਵਾਰ ਸਕੂਲ ਮੁੱਖੀ ਹੋਵੇਗਾ ਅਤੇ ਪ੍ਰਸ਼ਾਸਨ ਵੱਲੋਂ ਸਕੂਲ ਤੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਸੇਫ ਸਕੂਲ ਵਾਹਨ ਦੀ ਚੈਕਿੰਗ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ, ਬਾਲ ਸੁਰੱਖਿਆ ਅਫ਼ਸਰ ਰਣਵੀਰ ਕੌਰ, ਸੌਰਭ ਖੁਰਾਨਾ, ਨਿਸ਼ਾਨ ਸਿੰਘ ਅਤੇ ਸਿੱਖਿਆ ਵਿਭਾਗ ਵੱਲੋਂ ਦਵਿੰਦਰ ਕੁਮਾਰ, ਵਿਕਾਸ ਡੋਡਾ ਤੇ ਟ੍ਰੈਫਿਕ ਪੁਲਿਸ ਵੱਲੋਂ ਜਸਵੰਤ ਸਿੰਘ ਸ਼ਾਮਿਲ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media