ਪਠਾਨਕੋਟ, 23 ਫਰਵਰੀ (ਪੰਜਾਬ ਪੋਸਟ ਬਿਊਰੋ)- ਪਠਾਨਕੋਟ ਜ਼ਿਲ੍ਹੇ ਅੰਦਰ ਜਲਦੀ ਹੀ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ, ਜੋ ਜ਼ਿਲ੍ਹਾ ਵਾਸੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗਾ।ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਪਣੇ ਦਫ਼ਤਰ ਵਿੱਚ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਐਸ.ਡੀ.ਐਮ. ਪਠਾਨਕੋਟ, ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ, ਮਨੋਜ਼ ਕੁਮਾਰ ਈ.ਓ ਇੰਪਰੂਵਮੈਂਟ ਟਰੱਸਟ, ਹਰਮੀਤ ਸਿੰਘ ਐਸ.ਡੀ.ਓ, ਨਰੇਸ਼ ਮਹਾਜਨ ਐਕਸੀਅਨ, ਵਿਨੋਦ ਮਹਾਜਨ ਸਮਾਜ ਸੇਵੀ ਆਦਿ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਰਾਸ਼ਟਰੀ ਝੰਡਾ ਲਹਿਰਾਉਣ ਲਈ ਤਿੰਨ ਜਗ੍ਹਾ ਦੀ ਸ਼ਨਾਖਤ ਕੀਤੀ ਗਈ, ਜ਼ੋ ਜਗ੍ਹਾ ਸਭ ਤੋਂ ਢੁੱਕਵੀਂ ਹੋਵੇਗੀ, ਉਸ ਜਗ੍ਹਾ ’ਤੇ 100 ਫੁੱਟ ਉੱਚਾ ਕੌਮੀ ਝੰਡਾ ਲਗਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ਨਾਖਤ ਕੀਤੀਆਂ ਗਈਆਂ ਜਗ੍ਹਾਂ ਵਿੱਚ ਇਨਵਾਇਰਮੈਂਟ ਪਾਰਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਇੰਪੂਰਵਮੈਂਟ ਫਲੈਟਸ ਸਾਹਮਣੇ ਗਰੀਨ ਬੈਲਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਸ਼ਨੀਵਾਰ ਨੂੰ ਟੀਮ ਵੱਲੋਂ ਇੰਨ੍ਹਾਂ ਸਥਾਨਾਂ ਦਾ ਦੌਰਾ ਕਰਕੇ ਜਗ੍ਹਾ ਫਾਈਨਲ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੱਗਣ ਵਾਲਾ 100 ਫੁੱਟ ਉੱਚਾ ਰਾਸ਼ਟਰੀ ਝੰਡਾ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media