
ਬਠਿੰਡਾ, 24 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ੁਕਰਵਾਰ ਵਾਲੇ ਦਿਨ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਾਸੀ ਗਗਨਦੀਪ ਸਿੰਘ ਦੇ ਲੜਕੇ ਸਾਈਦੀਪ ਸਿੰਘ ਦੇ ਜਨਮ ਦਿਨ ਅਤੇ ਦਸਤਾਰ ਸਜਾਉਣ (ਬੰਦੀ) ਦੀ ਖੁਸ਼ੀ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਅਵਤਾਰ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਅਮਰਜੀਤ ਸਿੰਘ, ਰਾਕੇਸ਼ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਕੁਲਦੀਪ ਸਿੰਘ, ਗੁਰਦਰਸ਼ਨ ਸਿੰਘ, ਦਿਲਬਾਗ ਸਿੰਘ, ਦਿਲਜੀਤ ਸਿੰਘ, ਗੁਰਿੰਦਰ ਸਿੰਘ ਸਾਹਨੀ ਆਦਿ ਮੈਂਬਰਾਂ ਨੇ ਭਾਗ ਲਿਆ।ਉਪਰੰਤ ਸੁਸਾਇਟੀ ਮੈਂਬਰਾਂ ਅਬਨਾਸ਼ ਸਿੰਘ ਸੋਢੀ, ਅਮਰਜੀਤ ਸਿੰਘ ਵਲੋਂ ਇਲਾਹੀ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਜਰਨੈਲ ਸਿੰਘ ਅਮਰਜੀਤ ਸਿੰਘ, ਗੁਰਦਰਸ਼ਨ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media