
ਬਠਿੰਡਾ, 24 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਾਫ਼ਟ ਸਕਿੱਲਜ਼ ਦਾ ਵਿਕਾਸ ਵੀ ਕੀਤਾ ਜਾ ਰਿਹਾ ਹੈ ਜਿਸ ਸਦਕਾ ਵਿਦਿਆਰਥੀ ਇੰਡਸਟਰੀ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣ ਕੇ ਰੁਜ਼ਗਾਰ ਹਾਸਲ ਕਰਨ ਦੇ ਸਮਰੱਥ ਬਣ ਰਹੇ ਹਨ।ਇਸ ਦੇ ਨਾਲ ਹੀ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਵੱਖ-ਵੱਖ ਕੰਪਨੀਆਂ ਦੀ ਪਲੇਸਮੈਂਟ ਡਰਾਈਵ ਆਯੋਜਿਤ ਕਰਵਾ ਕੇ ਵਿਦਿਆਰਥੀਆਂ ਨੂੰ ਪਲੇਸਮੈਂਟ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਅਜਿਹਾ ਹੀ ਸੁਨਹਿਰੀ ਮੌਕਾ ਲਿਬਰਟੀ ਇਨੋਵੇਟਿਵ ਆਊਟਫਿੱਟਸ ਲਿਮ. ਦੀ ਪਲੇਸਮੈਂਟ ਡਰਾਈਵ ਦੌਰਾਨ ਵਿਦਿਆਰਥੀਆਂ ਨੂੰ ਮਿਲਿਆ ਜਿਸ ਸਦਕਾ ਐਮ.ਬੀ.ਏ. ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ ਗਏ।
ਦੱਸਣਯੋਗ ਹੈ ਕਿ ਲਿਬਰਟੀ ਇਨੋਵੇਟਿਵ ਆਊਟਫਿੱਟਸ ਲਿਮ. ਇੱਕ ਮੋਹਰੀ ਨਿਰਮਾਤਾ, ਸਪਲਾਇਰ ਅਤੇ ਵਪਾਰਕ ਕੰਪਨੀ ਹੈ ਜੋ ਸਕੂਲੀ ਬੁਨਿਆਦੀ ਢਾਂਚੇ ਅਤੇ ਫਰਨੀਚਰ, ਕੁਰਸੀਆਂ, ਟੇਬਲ, ਸਟੇਸ਼ਨਰੀ ਜਿਵੇਂ ਕਿਤਾਬਾਂ, ਕਾਪੀਆਂ, ਬੂਟ, ਸਕੂਲ ਵਰਦੀ ਅਤੇ ਪ੍ਰਚਲਤ ਪਹਿਰਾਵੇ ਆਦਿ ਦਾ ਕਾਰੋਬਾਰ ਕਰਦੀ ਹੈ।ਪਲੇਸਮੈਂਟ ਡਰਾਈਵ ਦੌਰਾਨ ਲਿਬਰਟੀ ਇਨੋਵੇਟਿਵ ਆਊਟਫਿੱਟਸ ਲਿਮ. ਦੇ ਅਧਿਕਾਰੀਆਂ ਨੇ ਕੰਪਨੀ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਮੌਕੇ ਤੇ ਭਾਸ਼ਣ ਰਾਹੀਂ ਵਿਦਿਆਰਥੀਆਂ ਦੀ ਚੋਣ ਪ੍ਰੀਕਿਰਿਆ ਸ਼ੁਰੂ ਕਰਨ ਤੋਂ ਬਾਦ ਲਿਖ਼ਤੀ ਟੈਸਟ ਅਤੇ ਨਿੱਜੀ ਇੰਟਰਵਿਊ ਕੀਤੀ।ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ਼ ਨਾਲ ਇੰਟਰਵਿਊ ਦਿੱਤੀ।ਕੰਪਨੀ ਦੇ ਅਧਿਕਾਰੀ ਵਿਦਿਆਰਥੀਆਂ ਦੀ ਮਨੁੱਖੀ ਸਰੋਤਾਂ, ਮਾਰਕੀਟਿੰਗ ਅਤੇ ਫ਼ਾਇਨਾਂਸ ਖੇਤਰ ਨਾਲ ਸਬੰਧਤ ਸਮਝ ਅਤੇ ਜਾਣਕਾਰੀ ਤੋਂ ਬਹੁਤ ਪ੍ਰਭਾਵਿਤ ਹੋਏ। ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਲਿਬਰਟੀ ਇਨੋਵੇਟਿਵ ਆਊਟਫਿੱਟਸ ਲਿਮ. ਦੇ ਅਧਿਕਾਰੀਆਂ ਵੱਲੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 3 ਵਿਦਿਆਰਥੀ ਨੌਕਰੀ ਚੁਣੇ ਗਏ। ਜਿਨ੍ਹਾਂ ਵਿੱਚ ਐਮ.ਬੀ.ਏ ਦੀ ਰੋਬਿਸ਼ ਜੈਨ, ਨੇਹਾ ਗੁਲਾਟੀ ਅਤੇ ਰਾਹੁਲ ਕਾਲੜਾ ਸ਼ਾਮਿਲ ਹਨ।
ਸੰਸਥਾ ਦੇ ਚੇਅਰਮੈਨ ਡਾ. ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵੱਲੋਂ ਹਰ ਕੋਰਸ ਦੇ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਜਾਰੀ ਹਨ। ਉਨਾਂ ਨੇ ਲਿਬਰਟੀ ਇਨੋਵੇਟਿਵ ਆਊਟਫਿੱਟਸ ਲਿਮ. ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media