ਫਾਜ਼ਿਲਕਾ, 24 ਫਰਵਰੀ (ਪੰਜਾਬ ਪੋਸਟ-ਵਿਨੀਤ ਅਰੋੜਾ) – ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਅੰਦਰ ਮੈਟ੍ਰਿਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆ ਮਿਤੀ 28 ਫਰਵਰੀ ਤੋ 14 ਮਾਰਚ 2017 ਤੱਕ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਈ ਜਾ ਰਹੀ ਹੈ। ਉਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਪੰਜ ਜਾ ਪੰਜ ਤੋ ਵੱਧ ਵਿਅਕਤੀਆਂ ਦੇ ਪ੍ਰੀਖਿਆ ਦੇ ਸਮੇਂ ਦੌਰਾਨ ਪ੍ਰੀਖਿਆ ਕੇਂਦਰਾਂ ਤੋ 100 ਮੀਟਰ ਦੇ ਦਾਇਰੇ ਅੰਦਰ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਮੈਟ੍ਰਿਕ ਅਤੇ ਬਾਰ੍ਹਵੀਂ ਜਮਾਤ ਲਈ ਸਥਾਪਿਤ ਕੀਤੇ ਗਏ ਜਿੰਨ੍ਹਾਂ ਪ੍ਰੀਖਿਆ ਕੇਂਦਰਾਂ ਤੇ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੀ ਸਥਿਤੀ ਨੂੰ ਮੌਕੇ ਤੇ ਨਜਿੱਠਣ ਲਈ ਸ਼ਰਾਰਤੀ ਅਨਸਰਾਂ ਦੇ ਇਕੱਠੇ ਹੋਣ ਤੇ ਰੋਕ ਲਗਾਉਣੀ ਜ਼ਰੂਰੀ ਹੈ ਤਾਂ ਜੋ ਅਜਿਹੀ ਕੋਈ ਅਣਸੁਖਾਂਵੀ ਘਟਨਾ ਨਾ ਵਾਪਰੇ ਜਿਸ ਨਾਲ ਪ੍ਰੀਖਿਆਵਾਂ ਦੀ ਪਵਿੱਤਰਤਾ ਭੰਗ ਹੋਵੇ।ਇਹ ਹੁਕਮ 29 ਮਾਰਚ 2017 ਤੱਕ ਲਾਗੂ ਰਹਿਣਗੇ। ਇਸ ਦੇ ਨਾਲ ਹੀ ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਵੱਖ ਵੱਖ ਜਥੇਬੰਦੀਆਂ ਵੱਲੋਂ ਧਰਨੇ ਅਤੇ ਹੜਤਾਲਾਂ ਦੇਣ ਦਾ ਸੱਦਾ ਦਿੱਤਾ ਜਾਂਦਾ ਹੈ। ਹਰ ਰੋਜ ਕੋਈ ਨਾ ਕੋਈ ਰਾਜਸੀ ਪਾਰਟੀ ਜਾਂ ਜਥੇਬੰਦੀ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਜਲੂਸ ਕੱਢਣ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਰਕਾਰੀ ਇਮਾਰਤਾਂ ਵਿਚ ਲਾਊਡ ਸਪੀਕਰ ਲਗਾ ਕੇ ਘੰਟਿਆਂ ਬੱਧੀ ਭਾਸ਼ਣ ਜਾਂ ਧਰਨੇ ਦਿੰਦੇ ਰਹਿੰਦੇ ਹਨ। ਜਿਸ ਨਾਲ ਅਮਨ ਸ਼ਾਂਤੀ ਵਿਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮਾਂ ਵਿਚ ਰੁਕਾਵਟ ਪੈਦਾ ਹੁੰਦੀ ਹੈ। ਇਸ ਲਈ ਉਨ੍ਹਾਂ ਆਪਣੇ ਹੁਕਮਾਂ ਵਿਚ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਰਕਾਰੀ ਇਮਾਰਤਾਂ ਦੇ 100 ਮੀਟਰ ਦੇ ਘੇਰੇ ਵਿਚ ਲਾਊਡ ਸਪੀਕਰ ਲਗਾ ਕੇ ਜਲੂਸ ਕੱਢਣ, ਜਲਸਾ , ਭਾਸ਼ਣ ਅਤੇ ਧਰਨਾ ਆਦਿ ਤੇ ਬੈਠਣ ਦੀ ਮਨਾਹੀ ਹੋਵੇਗੀ। ਇਹ ਹੁਕਮ 21 ਅਪ੍ਰੈਲ 2017 ਤੱਕ ਲਾਗੂ ਰਹਿਣਗੇ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media