Monday, July 20, 2026

ਪਨਬੱਸ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਹੜਤਾਲ

PPN180608

ਫਾਜਿਲਕਾ,  18  ਜੂਨ  (ਵਿਨੀਤ ਅਰੋੜਾ) –  ਪਨਬੱਸ ਯੂਨੀਅਨ ਵੱਲੋਂ ਪੰਜਾਬ ਭਰ ‘ਚ ਕੀਤੀ ਜਾ ਰਹੀ ਤਿੰਨ ਦਿਨਾਂ ਹੜਤਾਲ ਦੇ ਦੂਜੇ ਦਿਨ ਵੀ ਫ਼ਾਜ਼ਿਲਕਾ ਵਿਖੇ ਪੁਲਿਸ ਨੇ ਨਾਕਾਮ ਕਰਨ ਦੀ ਕੋਸ਼ਿਸ਼ ਕਰਦੇ ਹੋਏ ਕਈ ਰੂਟਾਂ ‘ਤੇ ਪਨਬੱਸ ਦੀਆਂ ਬੱਸਾਂ ਨੂੰ ਚਲਾਇਆ ਜਿਸ ਦੇ ਰੋਸ ਵਜੋਂ ਪਨਬੱਸ ਯੂਨੀਅਨ ਦੇ ਮੈਂਬਰਾਂ ਨੇ ਪ੍ਰਧਾਨ ਓਾਕਾਰ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ‘ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਪ੍ਰਧਾਨ ਓਾਕਾਰ ਸਿੰਘ ਨੇ ਦੱਸਿਆ ਕਿ ਅੱਜ ਪਨਬੱਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ‘ਚ ਪਨਬੱਸਾਂ ਦਾ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਜਿਸ ਤੋਂ ਬਾਅਦ ਫ਼ਾਜ਼ਿਲਕਾ ਵਿਖੇ ਵੀ ਅੱਜ ਸਵੇਰ ਤੋਂ ਹੀ ਪਨਬੱਸਾਂ ਦੀ ਆਵਾਜਾਈ ਬੰਦ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਵੱਡੀ ਗਿਣਤੀ ਵਿਚ ਫੋਰਸ ਲਿਆ ਕੇ ਬੱਸ ਅੱਡੇ ਅੰਦਰ ਖੜ੍ਹੀਆਂ ਪਨਬਸਾਂ ਨੂੰ ਧੱਕੇ ਨਾਲ ਵੱਖ-ਵੱਖ ਰੂਟਾਂ ‘ਤੇ ਚਲਾ ਦਿੱਤਾ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਨਬੱਸ ਦੇ ਠੇਕੇਦਾਰਾਂ ਵੱਲੋਂ ਅਫ਼ਸਰਾਂ ਦੀ ਮਿਲੀਭੁਗਤ ਨਾਲ ਉਨ੍ਹਾਂ ਦਾ ਮਿਹਨਤਾਨਾ 15  ਹਜ਼ਾਰ ਰੁਪਏ ਲਿਆ ਜਾਂਦਾ ਹੈ ਪਰ ਉਨ੍ਹਾਂ ਨੂੰ ਸਿਰਫ਼ 6-7 ਹਜ਼ਾਰ ਮਹੀਨਾ ਹੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਨਬੱਸਾਂ ਨੂੰ ਪਿਛਲੇ 2 ਮਹੀਨਿਆਂ ਤੋਂ ਓਵਰਟਾਈਮ ਨਹੀਂ ਦਿੱਤਾ ਜਾ ਰਿਹਾ ਅਤੇ ਕਿੱਲੋਮੀਟਰ ਸਕੀਮ ਵਾਲੀ ਬੱਸਾਂ ਨੂੰ ਪਨਬਸਾਂ ਵਿਚ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ ਤਾਂ ਉਹ ਆਉਣ ਵਾਲੇ ਦਿਨਾਂ ਵਿਚ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰ ਦੇਣਗੇ। ਇਸ ਮੌਕੇ ਪ੍ਰਿਤਪਾਲ ਮੀਤ ਪ੍ਰਧਾਨ, ਹਰਵਿੰਦਰ ਸਿੰਘ, ਬਾਜ ਸਿੰਘ, ਮਨਵੀਰ ਸਿੰਘ, ਗੁਰਪ੍ਰੀਤ ਸਿੰਘ, ਬਲਕਰਨ ਸਿੰਘ, ਜਗਦੀਸ਼ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply