ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ +2 ਜਮਾਤ ਦੇ ਵਿਦਿਆਥੀਆਂ ਲਈ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਆਡੀਟੋਰੀਅਮ ਨੂੰ ਗੁਲਾਬੀ ਅਤੇ ਨੀਲੇ ਗੁਬਾਰਿਆਂ ਅਤ ਰੰਗ-ਿਿਬਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ । ਪ੍ਰੋਗਰਾਮ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਸ੍ਰ. ਹਰਮਿੰਦਰ ਸਿੰਘ ਅਤੇ ਸ਼੍ਰੀਮਤੀ ਅਸਮਿਤਾ ਸਿੰਘ ਫਰੀਡਮ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।
ਵਿਦਿਆਰਥੀਆਂ ਦੇ ਮਨੋਰੰਜਨ ਲਈ ਇੱਕ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ । ਗਿਆਰਵ੍ਹੀਂ ਜਮਾਤ ਦੇ ਵਿਦਿਆਰਥੀ ਜੈਦੀਪ ਸਿੰਘ ਨੇ ਡਾਂਸ ਪੇਸ਼ ਕੀਤਾ ਜਿਸ ਦਾ ਸਭ ਨੇ ਬਹੁਤ ਆਨੰਦ ਮਾਣਿਆ । ਹਰਮੀਤ ਸਾਂਘੀ ਦੁਆਰਾ ਨਿਰਦੇਸ਼ਿਤ ਇਕ ਪੰਜਾਬੀ ਨਾਟਕ ਪੇਸ਼ ਕੀਤਾ ਗਿਆ ਜਿਸ ਦਾ ਵਿਸ਼ਾ ਨਸ਼ਿਆਂ ਤੇ ਅਧਾਰਿਤ ਸੀ । ਸਕੂਲ ਦੇ ਉਨ੍ਹਾ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ । ਹਰਲੀਨ ਕੌਰ ਅਤੇ ਹਰਪ੍ਰੀਤ ਸਿੰਘ ਨੂੰ ਕਲਾ ਦੇ ਖੇਤਰ ਵਿੱਚ, ਬਿਕਰਮਜੋਤ ਸਿੰਘ ਨੂੰ ਵਧੀਆ ਗਾਇਕ, ਅਰਪਨ ਬਾਜਵਾ ਅਤੇ ਨੂਰਪ੍ਰੀਤ ਕੌਰ ਨੂੰ ਖੇਡਾਂ ਦੇ ਖੇਤਰ ਵਿੱਚ ਅਤੇ ਹਰਮਨਪ੍ਰੀਤ ਕੌਰ ਅਤੇ ਮਨਕਰਨ ਸਿੰਘ ਨੂੰ ਨੈਸ਼ਨਲ ਸਾਇੰਸ ਮੁਕਾਬਲੇ 2017 ਲਈ ਸਨਮਾਨਿਤ ਕੀਤਾ ਗਿਆ । ਮੁੱਖ ਮਹਿਮਾਨ ਸ੍ਰ. ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਵਿਦਿਆਰਥੀਆਂ ਦੇ ਭਵਿੱਖ ਅਤੇ ਸਲਾਨਾ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ । ਡਾਇਰੈਕਟਰ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਅਤੇ ਵਧੀਆ ਭਵਿੱਖ ਲਈ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹੋਏ ਅਸ਼ੀਰਵਾਦ ਦਿੱਤਾ । ਇਸ ਮੌਕੇ ਵਿਦਿਆਰਥੀਆਂ ਵਿੱਚ ਜਿਥੇ ਆਪਣੇ ਵਿਦਿਆਰਥੀ ਜੀਵਨ ਦੇ ਇਕ ਪੜਾਅ ਦੇ ਪੂਰੇ ਹੋਣ ਦੀ ਖੁਸ਼ੀ ਸੀ ਉਥੇ ਨਾਲ ਹੀ ਨਾਲ ਆਪਣੇ ਵਿਦਿਆਰਥੀ ਸਾਥੀਆਂ ਤੋਂ ਵਿਛੜਨ ਦੀ ਉਦਸੀ ਵੀ ਸੀ । ਵਿਦਿਆਰਥੀਆ ਨੇ ਇਸ ਪਾਰਟੀ ਦਾ ਖੁਬ ਆਨੰਦ ਮਾਣਿਆ ਅਤੇ ਅਧਿਆਪਕਾਂ ਨਾਲ ਯਾਦਗਾਰੀ ਪਲ ਸਾਂਝੇ ਕੀਤੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media