Tuesday, April 28, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਜਿੱਤੀ ਓਵਰਆਲ ਟਰਾਫੀ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਫੋਕਲਰ ਰਿਸਰਚ ਅਕਾਦਮੀ ਅੰਮ੍ਰਿਤਸਰ ਪ੍ਰਗਤੀਸ਼ੀਲ ਲੇਖਕ ਸੰਘ ਅਤੇ ਵਿਰਸਾ ਵਿਹਾਰ ਵੱਲੋਂ ਸਾਂਝ ਤੌਰ ਤੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ ਗਏ।ਇਸ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਕਾਰਗੁਜਾਰੀ ਦਿਖਾਉਂਦੇ ਹੋਏ ਓਵਰਆਲ ਟਰਾਫੀ ਹਾਸਲ ਕੀਤੀ। PPN2402201730ਦੱਸਵੀਂ-ਏ ਦੀ ਵਿਦਿਆਰਥਣ ਅਨਮੋਲ ਕੌਰ ਨੇ ਭਾਸ਼ਨ ਮੁਕਾਬਲੇ ਵਿੱਚ ਪਹਿਲਾ, ਦੱਸਵੀਂ-ਡੀ ਦੀ ਅਮਰਾਜ ਕੌਰ ਨੇ ਸਾਹਿਤ ਰਚਨਾ ਵਿੱਚ ਪਹਿਲਾ ਅਤੇ ਨੌਵੀਂ-ਬੀ ਦੀ ਸਿਮਰਨਦੀਪ ਕੌਰ ਨੇ ਲੋਕ ਗੀਤ ਮੁਕਾਬਲੇ ਵਿੱਚ ਹੌਸਲਾ ਅਫਜਾਈ ਇਨਾਮ ਪ੍ਰਾਪਤ ਕਰਕੇ ਓਵਰਆਲ ਟਰਾਫੀ ਤੇ ਕਬਜ਼ਾ ਕੀਤਾ।ਇਸ ਮੌਕੇ ਅਮਰਾਜ ਕੌਰ ਨੂੰ ਪਿਛਲੇ ਸਮੇਂ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਵਿੱਚ ਵਧੀਆ ਕਾਰਗੁਜਾਰੀ ਦਿਖਾਉਣ ਲਈ ਵੀ ਸਨਮਾਨਿਤ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰ ਹਰਮਿੰਦਰ ਸਿੰਘ, ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਇਸ ਸ਼ਨਾਦਾਰ ਜਿੱਤ ਤੇ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸੁਪਰਵਾਈਜ਼ਰ ਸ਼੍ਰੀਮਤੀ ਰਵਿੰਦਰ ਕੌਰ, ਪੰਜਾਬੀ ਅਧਿਆਪਕਾ ਸ਼੍ਰੀਮਤੀ ਸਰਬਜੀਤ ਕੌਰ, ਸ਼੍ਰੀਮਤੀ ਜਤਿੰਦਰਪਾਲ ਕੌਰ ਅਤੇ ਸੰਗੀਤ ਅਧਿਆਪਕਾ ਸ਼੍ਰੀਮਤੀ ਬਲਵਿੰਦਰ ਕੌਰ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply