ਧੂਰੀ, 25 ਫਰਵਰੀ, (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਕੱਕੜਵਾਲ ਰੋਡ ਉੱਪਰ ਸਥਿਤ ਡੀ.ਏ.ਵੀ ਪਬਲਿਕ ਸਕੂਲ ਪਿੰਡ ਕੱਕੜਵਾਲ ਦੇ ਚੇਅਰਮੈਨ ਸ਼੍ਰੀ ਵੀ.ਕੇ ਸ਼ਰਮਾ ਵੱਲੋਂ ਸਰਬਤ ਦੇ ਭਲੇ ਅਤੇ ਇਲਾਕੇ ਦੀ ਅਮਨ-ਸ਼ਾਂਤੀ ਦੀ ਕਾਮਨਾ ਲਈ ਸਕੂਲ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਸ਼੍ਰੀ ਸੁਖਮਨੀ ਸਾਹਿਬ ਪਾਠ ਕਰਵਾਇਆ ਗਿਆ ਜਿਸ ਦਾ ਅੱਜ ਭੋਗ ਪਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਪਦਮ ਸ਼੍ਰੀ (ਡੀ) ਸੰਤ ਬਲਵੀਰ ਸਿੰਘ ਸੀਚੇਵਾਲ (ਵਾਤਾਵਰਣ ਪ੍ਰੇਮੀ) ਜਿੰਨਾਂ ਨੇ ਲੋਕ ਸੇਵਾ ਦੇ ਖੇਤਰ ਵਿੱਚ ਇੱਕ ਅਦੁੱਤੀ ਮਿਸਾਲ ਪੇਸ਼ ਕੀਤੀ ਹੈ, ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਲ ਹੋਏ ਅਤੇ ਉਹਨਾਂ ਆਪਣੇ ਵਿਚਾਰਾਂ ਵਿੱਚ ਲੋਕਾਂ ਨੂੰ ਵਾਤਾਵਰਣ ਵਿੱਚ ਵੱਧ ਰਹੇ ਪ੍ਰਦੂਸ਼ਨ ਨੂੰ ਰੋਕਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।ਉਹਨਾਂ ਕਿਹਾ ਕਿ ਲੋਕਾਂ ਨੂੰ ਆਪਣੀ ਹਰ ਛੋਟੀ-ਵੱਡੀ ਖੁਸ਼ੀ ਰੁੱਖ ਲਗਾ ਕੇ ਮਨਾਉਣੀ ਚਾਹੀਦੀ ਹੈ ਤਾਂ ਜੋ ਇਸ ਨਾਲ ਵਾਤਾਵਰਣ ਸਵੱਛ ਹੋ ਸਕੇ ਅਤੇ ਹਰ ਇੱਕ ਇਨਸਾਨ ਸਾਫ ਆਕਸੀਜ਼ਨ ਲੈ ਕੇ ਇੱਕ ਨਿਰੋਗ ਅਤੇ ਤੰਦਰੁਸਤ ਜੀਵਨ ਬਤੀਤ ਕਰ ਸਕੇ। ਉਹਨਾਂ ਸੂਬੇ ਵਿੱਚ ਨਸ਼ੇ ਦੇ ਵੱਧ ਰਹੇ ਕਹਿਰ ਨੂੰ ਰੋਕਣ ਲਈ ਨੌਜਵਾਨਾਂ ਨੂੰ ਜਾਗਰੂਕ ਵੀ ਕੀਤਾ ।
ਇਸ ਮੌਕੇ ਸਮਾਜਸੇਵੀ ਮਹਾਸ਼ਾ ਪ੍ਰਤਿਗਿਆ ਪਾਲ, ਸੋਮ ਪ੍ਰਕਾਸ਼ ਆਰੀਆ, ਡਾਇਰੈਕਟਰ ਏ.ਪੀ ਸੋਲਵੈਕਸ ਏ.ਆਰ ਸ਼ਰਮਾ, ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ, ਸਾਬਕਾ ਡੀ.ਪੀ.ਆਰ.ਓ ਮਨਜੀਤ ਸਿੰਘ ਬਖਸ਼ੀ ਅਤੇ ਜਰਮਨ ਤੋਂ ਆਈ ਕੈਰਮਨ ਮੈਕਲੀ ਨੇ ਵਿਸ਼ੇਸ਼ ਤੌਰ `ਤੇ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸਮਾਜਿਕ, ਧਾਰਮਿਕ ਸੰਸਥਾਵਾਂ ਦੇ ਆਗੂਆਂ ਸਮੇਤ ਸਕੂਲ ਦਾ ਸਟਾਫ ਵੀ ਸ਼ਾਮਲ ਸੀ।ਇਸ ਮੌਕੇ ਸਨਮਾਨ ਸਮਾਰੋਹ ਤੋਂ ਬਾਅਦ ਸਕੂਲ ਦੇ ਡਾਇਰੈਕਟਰ ਸ਼੍ਰੀ ਵੀ.ਕੇ ਸ਼ਰਮਾ ਨੇ ਸੰਤ ਬਲਵੀਰ ਸਿੰਘ ਸੀਚੇਵਾਲ ਦੀ ਲੋਕ ਸੇਵਾ ਦੇ ਖੇਤਰ ਵਿੱਚ ਪ੍ਰਾਪਤੀਆਂ ਦੀ ਖੂਬ ਪ੍ਰਸ਼ੰਸਾ ਕਰਦਿਆਂ ਆਈਆਂ ਸ਼ਖਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media