ਫਾਜ਼ਿਲਕਾ, 25 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਨਵਾਂ ਹਸਤਾ ਵਿਚ ਕੱਚੇ ਮਕਾਨ ਨੂੰ ਡੇਗਦੇ ਸਮੇਂ ਕੰਧ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿਚ ਮ੍ਰਿਤਕ ਕਸ਼ਮੀਰ ਸਿੰਘ ਵਾਸੀ ਪਿੰਡ ਨਵਾਂ ਹਸਤਾ ਦੇ ਬੇਟੇ ਫੁੱਮਣ ਸਿੰਘ ਨੇ ਦੱਸਿਆ ਕਿ ਉਹ ਅਤੇ ਹੋਰ ਪਰਿਵਾਰਕ ਮੈਂਬਰ ਬੀਤੀ ਸ਼ਾਮ ਲਗਭਗ 5 ਵਜੇ ਆਪਣੇ ਘਰ ਵਿਚ ਬਣੇ ਕੱਚੇ ਕਮਰੇ ਨੂੰ ਡੇਗ ਰਹੇ ਸਨ। ਉਸਨੇ ਦੱਸਿਆ ਕਿ ਕਮਰੇ ਦੀ ਛੱਤ ਤਾਂ ਡੇਗ ਦਿੱਤੀ ਗਈ ਸੀ ਅਤੇ ਜਦੋਂ ਉਨ੍ਹਾਂ ਨੇ ਕਮਰੇ ਦੀ ਇੱਕ ਪਾਸੇ ਬਣੀ ਕੰਧ ਨੂੰ ਡੇਗਣਾ ਸ਼ੁਰੂ ਕੀਤਾ ਤਾਂ ਕੰਧ ਥਲੇ ਤੋਂ ਖਰਾਬ ਹੋਣ ਕਾਰਨ ਜ਼ਮੀਨ ਤੇ ਖੜ੍ਹੇ ਉਸਦੇ ਪਿਤਾ ਕਸ਼ਮੀਰ ਸਿੰਘ ਦੇ ਉਪਰ ਡਿੱਗ ਗਈ। ਜਿਸ ਕਾਰਨ ਉਸਦਾ ਪਿਤਾ ਕਸ਼ਮੀਰ ਸਿੰਘ ਕੰਧ ਦੇ ਮਲਬੇ ਦੇ ਹੇਠਾਂ ਦਬ ਗਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਕਸ਼ਮੀਰ ਸਿੰਘ ਦਾ ਅੱਜ ਸਥਾਨਕ ਸਿਵਲ ਹਸਪਤਾਲ ਵਿਚ ਪੋਸਟ ਮਾਰਟਮ ਕੀਤਾ ਗਿਆ। ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਮ੍ਰਿਤਕ ਕਸ਼ਮੀਰ ਸਿੰਘ ਦੇ ਬੇਟੇ ਫੁੱਮਣ ਸਿੰਘ ਦੇ ਬਿਆਨਾਂ ਤੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਹੈ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media