ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਸਥਾਨਕ ਸਨਾਤਨ ਧਰਮ ਸਭਾ ਸ਼ਿਵ ਮੰਦਿਰ ਸੁੱਕਾ ਤਲਾਬ ਸੁਲਤਾਨਵਿੰਡ ਰੋਡ ਵਿਖੇ ਮਹਾਂਸ਼ਿਵਰਾਤਰੀ ਦਾ ਤਿਓਹਾਰ ਸ਼ਰਧਾ ਨਾਲ ਮਨਾਇਆ ਗਿਆ।
ਪ੍ਰਸਿੱਧ ਭਜਨ ਮੰਡਲੀਆਂ ਵਲੋਂ ਦੇਰ ਰਾਤ ਤੱਕ ਭੋਲੇ ਸ਼ੰਕਰ ਦਾ ਗੁਣਗਾਨ ਕਰਕੇ ਦੂਰੋਂ ਦੂਰੋਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅੰਮ੍ਰਿਤਸਰ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ, ਇੰਦਰਬੀਰ ਸਿੰਘ ਬੁਲਾਰੀਆ, ਸੁਨੀਲ ਦੱਤੀ, ਜੁਗਲ ਕਿਸ਼ੋਰ ਸ਼ਰਮਾ ਆਦਿ ਨੇਤਾਵਾਂ ਨੇ ਮੰਦਿਰ ਵਿਚ ਹਾਜ਼ਰੀ ਭਰਕੇ ਭਗਵਾਨ ਭੋਲੇ ਸ਼ੰਕਰ ਦਾ ਅਸ਼ੀਰਵਾਦ ਲਿਆ।ਮੰਦਿਰ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੱਲਾ ਅਤੇ ਹੋਰ ਕਮੇਟੀ ਮੈਂਬਰਾਂ ਵਲੋਂ ਆਏ ਹੋਏ ਮਹਿਮਾਨਾਂ ਨੂੰ ਭਗਵਾਨ ਭੋਲੇ ਨਾਥ ਦੀ ਫੋਟੋ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਾਮ ਲਾਲ, ਅਸ਼ੋਕ ਕੁਮਾਰ ਸ਼ਰਮਾ, ਸੁਰਿੰਦਰ ਕੁਮਾਰ ਗੋਲਡੀ, ਅਸ਼ਵਨੀ ਠਾਕੁਰ, ਸੁਰਿੰਦਰ ਕੁਮਾਰ, ਪਰਮਜੀਤ ਠਾਕੁਰ, ਬਲਵੰਤ ਰਾਏ, ਸੰਜੀਵ ਕੁਮਾਰ, ਜੈ ਕਿਸ਼ੋਰ ਸ਼ਾਸਤਰੀ, ਮਨੋਜ ਕੁਮਾਰ, ਸੰਜੀਵ ਕੁਮਾਰ, ਅਰੁਣ ਕੁਮਾਰ, ਪ੍ਰੇਮ ਸਿੰਘ, ਕੀਮਤੀ ਲਾਲ, ਸਤੀਸ਼ ਕੁਮਾਰ, ਕਰਨ, ਰੁਧਰਬੀਰ, ਸੁਖਦੇਵ ਸਿੰਘ, ਸ਼ੰਕਰ ਕੁਮਾਰ, ਨਿਤਿਸ਼ ਸ਼ਰਮਾ, ਪਵਨ ਕੁਮਾਰ, ਲਵਬੀਰ, ਵਿਕਰਮ, ਦੇਮਵੰਤ ਹਾਜ਼ਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media