ਧੂਰੀ, 26 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ ਗਊਸ਼ਾਲਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ (ਸ਼ਹੀਦ-ਏ-ਆਜ਼ਮ ਭਗਤ ਸਿੰਘ) ਬ੍ਰਾਂਚ ਧੂਰੀ ਦੇ ਪ੍ਰਧਾਨ ਸੋਮ ਪ੍ਰਕਾਸ਼ ਆਰੀਆ ਦੀ ਪ੍ਰਧਾਨਗੀ ਹੇਠ ਸਲਾਨਾ ਪਰਿਵਾਰ ਮਿਲਣ ਸਮਾਰੋਹ ਅਤੇ ਗੁਰੂ ਬੰਧਨ-ਛਾਤਰ ਅਭਿਨੰਦਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਏ.ਪੀ ਸੋਲਵੈਕਸ ਦੇ ਡਾਇਰੈਕਟਰ ਵਿਜੈ ਗੋਇਲ, ਰਾਮ ਕੁਮਾਰ ਸਿੰਗਲਾ ਸੀਨੀਅਰ ਜੱਜ ਸਿਵਲ ਕੋਰਟ, ਰਵੀ ਕਾਂਸਲ ਐਮ.ਡੀ. ਅਰਪਨ ਫੂਡਜ਼, ਸ਼੍ਰੀ ਪ੍ਰਸ਼ੋਤਮ ਕਾਂਸਲ ਪ੍ਰਧਾਨ ਨਗਰ ਕੌਂਸਲ, ਸ਼੍ਰੀ ਪੁਸ਼ਪਿੰਦਰ ਸਿੰਘ ਸਾਰੋਂ, ਸ੍ਰ. ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ।ਪ੍ਰੋਗਰਾਮ ਵਿੱਚ ਵੀਨਾ ਭੱਲਾ ਪ੍ਰਿੰਸੀਪਲ ਗੌਰਮਿੰਟ ਗਰਲਜ਼ ਸਕੂਲ, ਰਮੇਸ਼ ਕੁਮਾਰ ਸ਼ਰਮਾਂ ਰਿਟਾ. ਲੈਕਚਰਾਰ, ਡਾ. ਮੀਨਾ ਕੁਮਾਰੀ ਪ੍ਰਿੰਸੀਪਲ ਦਾ ਵਿਸ਼ੇਸ ਸਨਮਾਨ ਕਰਨ ਉਪਰੰਤ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਕੂਲੀ ਵਿਦਿਆਰਥਣਾਂ ਨੇ ਗਿੱਧਾ, ਭੰਗੜਾ, ਡਾਂਸ ਦੀਆਂ ਆਪਣੇ-ਆਪਣੇ ਅੰਦਾਜ਼ ਵਿੱਚ ਆਈਟਮਾਂ ਪੇਸ਼ ਕਰਕੇ ਖੂਬ ਵਾਹ-ਵਾਹ ਲੁੱਟੀ। ਅੰਤ ਵਿੱਚ ਸੰਸਥਾ ਵੱਲੋਂ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਲੜਕੀਆਂ ਨੂੰ ਇਨਾਮ ਵੰਡੇ ਗਏ ਅਤੇ ਸਨਮਾਨਤ ਕੀਤਾ ਗਿਆ ।ਸਟੇਜ਼ ਦੀ ਭੁਮਿਕਾ ਬੁੱਧ ਰਾਮ ਗਰਗ ਸਕੱਤਰ ਭਾਰਤੀ ਵਿਕਾਸ ਪ੍ਰੀਸ਼ਦ ਨੇ ਬਾਖੂਬੀ ਨਿਭਾਈ। ਇਸ ਮੌਕੇ ਨਰਿੰਦਰ ਪਾਲ ਕੈਸ਼ੀਅਰ, ਵਾਸਦੇਵ ਆਰੀਆ ਆਦਿ ਵੀ ਹਾਜ਼ਰ ਸਨ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media