ਨਵੀਂ ਦਿੱਲੀ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬੀ ਬਾਗ ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਦੀਆਂ ਚੋਣਾਂ ਵਿਚ ਉਹਨਾਂ ਨੂੰ ਦੂਜੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਹੋਵੇਗੀ।ਉਹਨਾਂ ਕਿਹਾ ਕਿ ਕਮੇਟੀ ਨੂੰ ਪਾਰਦਰਸ਼ੀ ਤਰੀਕੇ ਨਾਲ ਚਲਾਉਣ ਅਤੇ ਸਿੱਖ ਸੰਗਤ ਦੀ ਭਲਾਈ ਲਈ ਨਵੀਆਂ ਨਵੀਆਂ ਸਕੀਮਾਂ ਸ਼ੁਰੂ ਕਰਨ ਸਦਕਾ ਸਿੱਖ ਭਾਈਚਾਰਾ ਪੂਰੀ ਤਰ੍ਹਾਂ ਉਹਨਾਂ ਦੇ ਹੱਕ ਵਿਚ ਡਟਿਆ ਹੋਇਆ ਹੈ।
ਇੱਥੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਵੋਟ ਪਾਉਣ ਮਗਰੋਂ ਮੀਡੀਆ ਅੱਗੇ ਜਿੱਤ ਦਾ ਨਿਸ਼ਾਨ ਬਣਾਉਂਦਿਆਂ ਸਿਰਸਾ ਨੇ ਕਿਹਾ ਕਿ ਸਾਨੂੰ ਆਪਣੇ ਸਮਰਥਕਾਂ ਤੋਂ ਮਿਲ ਰਹੇ ਹੁੰਗਾਰੇ ਤੋਂ ਪਤਾ ਚੱਲਿਆ ਹੈ ਕਿ ਅਸੀਂ ਭਾਰੀ ਬਹੁਮੱਤ ਨਾਲ ਜਿੱਤਾਂਗੇ। ਸਾਡੀ ਪਾਰਟੀ ਸਪੱਸ਼ਟ ਬਹੁਮੱਤ ਹਾਸਿਲ ਕਰੇਗੀ। ਸਾਡੀ ਪਿਛਲੀ ਕਾਰਗੁਜ਼ਾਰੀ ਨੂੰ ਵੇਖਦੇ ਹੋਏ ਸਿੱਖ ਸੰਗਤ ਸਾਨੂੰ ਭਾਰੀ ਮਾਤਰਾ ਵਿਚ ਵੋਟਾਂ ਪਾਵੇਗੀ। ਉਹਨਾਂ ਕਿਹਾ ਕਿ ਸਾਡਾ ਚੋਣ ਮੈਨੀਫੈਸਟੋ ਸਿੱਖਾਂ ਅਤੇ ਸਿੱਖ ਨੌਜਵਾਨਾਂ ਲਈ ਹੈ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media