ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਐਤਵਾਰ ਵਾਲੇ ਦਿਨ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਅਤੇ ਮਾਡਲ ਟਾਊਨ ਫੇਜ਼-3 ਦੀਆਂ ਸੰਗਤਾਂ ਵਲੋਂ ਸਾਂਝਾ ਸਮਾਗਮ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਉਪਰੰਤ ਸੁਸਾਇਟੀ ਮੈਂਬਰਾਂ ਅਬਨਾਸ਼ ਸਿੰਘ ਸੋਢੀ, ਅਮਰਜੀਤ ਸਿੰਘ, ਕਿਸ਼ਨ ਸਿੰਘ ਅਤੇ ਗੁਰਦਰਸ਼ਨ ਸਿੰਘ ਵਲੋਂ ਇਲਾਹੀ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ। ਸਮਾਗਮ ਦੀ ਸੰਪੂਰਨਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਭਾਈ ਰਾਕੇਸ਼ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਅਮਰਜੀਤ ਸਿੰਘ, ਰਾਕੇਸ਼ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਨਰਿੰਦਰ ਸਿੰਘ ਹੈਪੀ, ਦਿਲਬਾਗ ਸਿੰਘ, ਦਿਲਜੀਤ ਸਿੰਘ, ਗੁਰਿੰਦਰ ਸਿੰਘ ਸਾਹਨੀ ਆਦਿ ਮੈਂਬਰਾਂ ਨੇ ਭਾਗ ਲਿਆ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media