ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਨੌਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਰੀਤ ਅਨੁਸਾਰ ਦਸਵੀਂ ਦੇ ਵਿਦਿਆਰਥੀਆਂ ਨੂੰ ਵਧਾਈਆਂ ਦੇਣ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕਰਦਿਆਂ ਹਰ ਇਕ ਵਿਦਿਆਰਥੀ ਤੇ ਤਿਲਕ ਲਗਾਇਆ ਅਤੇ ਤੋਹਫੇ ਭੇਂਟ ਕਰਦਿਆਂ ਸ਼ੁਭਕਾਮਨਾ ਦਿੱਤੀਆਂ ਗਈਆਂ।
ਇਸ ਮੌਕੇ ਮੈਨਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਵਲੋਂ ਸ਼ੁਭਕਾਮਨਾ ਵੀ ਦਿੱਤੀਆਂ ਗਈਆਂ।ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਮਾਡਲਿੰਗ ਪ੍ਰਤੀਯੋਗਤਾ ਵੀ ਕੀਤੀ ਗਈ।ਮਿਸ ਫੇਅਰਵੈਲ ਦਾ ਖਿਤਾਬ ਹਰਜੋਤ ਕੌਰ ਅਤੇ ਮਿਸਟਰ ਫੇਅਰਵੈਲ ਦਾ ਖਿਤਾਬ ਵਿਦਿਆ ਸਿੰਘ ਨੂੰ ਮਿਲਿਆ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media